ਨਵੀਂ ਦਿੱਲੀ,19 ਫ਼ਰਵਰੀ,ਦੇਸ਼ ਕਲਿਕ ਬਿਊਰੋ:
ਦਿੱਲੀ ਵਿੱਚ 2022 ਦੇ ਸ਼ਰਾਬ ਨੀਤੀ ਘੁਟਾਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਨੋਟਿਸ ਭੇਜ ਕੇ ਅੱਜ ਪੁੱਛਗਿੱਛ ਲਈ ਆਪਣੇ ਹੈੱਡਕੁਆਰਟਰ ਵਿੱਚ ਤਲਬ ਕੀਤਾ ਹੈ। ਸਿਸੋਦੀਆ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸਿਸੋਦੀਆ ਨੇ ਕਿਹਾ ਕਿ ਸੀਬੀਆਈ ਅਤੇ ਈਡੀ ਨੇ ਮੇਰੇ ਖਿਲਾਫ ਪੂਰੀ ਤਾਕਤ ਲਗਾ ਦਿੱਤੀ ਹੈ, ਘਰ 'ਤੇ ਛਾਪੇਮਾਰੀ ਕੀਤੀ, ਬੈਂਕ ਲਾਕਰ ਦੀ ਤਲਾਸ਼ੀ ਲਈ, ਮੇਰੇ ਖਿਲਾਫ ਅਜੇ ਤੱਕ ਕੁਝ ਨਹੀਂ ਮਿਲਿਆ।ਸਿਸੋਦੀਆ ਨੇ ਕਿਹਾ ਹੈ ਕਿ ਮੇਰੀ ਗਲਤੀ ਹੈ ਕਿ ਮੈਂ ਸਿਰਫ ਦਿੱਲੀ ਦੇ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕੀਤਾ ਹੈ। ਭਾਜਪਾ ਵਾਲੇ ਬੱਚਿਆਂ ਦੀ ਪੜ੍ਹਾਈ ਬੰਦ ਕਰਨਾ ਚਾਹੁੰਦੇ ਹਨ। ਮੈਂ ਹਮੇਸ਼ਾ ਜਾਂਚ ਵਿੱਚ ਸਹਿਯੋਗ ਕੀਤਾ ਹੈ ਅਤੇ ਕਰਦਾ ਰਹਾਂਗਾ।ਸੀਬੀਆਈ ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰਨ ਤੋਂ ਕਰੀਬ ਤਿੰਨ ਮਹੀਨੇ ਬਾਅਦ ਉਪ ਮੁੱਖ ਮੰਤਰੀ ਸਿਸੋਦੀਆ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਹਾਲਾਂਕਿ ਚਾਰਜਸ਼ੀਟ 'ਚ ਉਸ ਦਾ ਨਾਂ ਮੁਲਜ਼ਮ ਵਜੋਂ ਨਹੀਂ ਲਿਆ ਗਿਆ ਹੈ।