ਰਾਮਬਨ: 20 ਫਰਵਰੀ, ਦੇਸ਼ ਕਲਿੱਕ ਬਿਓਰੋ
ਜੰਮੂ ਅਤੇ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਕਾਰਨ 13 ਘਰਾਂ ਨੂੰ ਨੁਕਸਾਨ ਪਹੁੰਚਿਆ, ਜਿਸ ਤੋਂ ਬਾਅਦ ਪ੍ਰਭਾਵਿਤ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ 'ਤੇ ਤਬਦੀਲ ਕਰ ਦਿੱਤਾ ਗਿਆ। ਰਾਮਬਨ-ਸੰਗਲਦਾਨ ਗੋਲ ਸੜਕ ਦੇ ਉਪਰਲੇ ਪਾਸੇ ਗੋਲ ਤਹਿਸੀਲ ਦੇ ਸੰਗਲਦਾਨ ਵਿੱਚ ਡਕਸਰ ਦਲਵਾ ਵਿਖੇ ਲਗਭਗ 1 ਵਰਗ ਕਿਲੋਮੀਟਰ ਖੇਤਰ ਵਿੱਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਜ਼ਮੀਨ ਖਿਸਕਣ ਨਾਲ 33 ਕੇਵੀ ਪਾਵਰ ਲਾਈਨ ਅਤੇ ਪਾਣੀ ਦੀ ਇੱਕ ਵੱਡੀ ਪਾਈਪਲਾਈਨ ਨੂੰ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ। ਜ਼ਮੀਨ ਖਿਸਕਣ ਦੇ ਕਾਰਨਾਂ ਦਾ ਪਤਾ ਲਾਉਣ ਲਈ ਭੂ-ਵਿਗਿਆਨ ਅਤੇ ਮਾਈਨਿੰਗ ਵਿਭਾਗ ਤੋਂ ਭੂ-ਵਿਗਿਆਨੀਆਂ ਦੀ ਇੱਕ ਟੀਮ ਬੁਲਾਈ ਗਈ ਹੈ ਤਾਂ ਕਿ ਜ਼ਮੀਨ ਧਸਣ ਦੇ ਕਾਰਨਾਂ ਦਾ ਪਤਾ ਲਾਇਆ ਜਾ ਸਕੇ। ਸਾਰੇ ਪ੍ਰਭਾਵਿਤ ਪਰਿਵਾਰਾਂ ਨੂੰ ਟੈਂਟਾਂ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ।