ਚੰਡੀਗੜ੍ਹ,21 ਫ਼ਰਵਰੀ,ਦੇਸ਼ ਕਲਿਕ ਬਿਊਰੋ:
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪੰਜਾਬ ਸਮੇਤ ਉੱਤਰੀ ਅਤੇ ਮੱਧ ਭਾਰਤ ਵਿੱਚ ਗੈਂਗਸਟਰਾਂ ਖ਼ਿਲਾਫ਼ ਦਰਜ ਕੇਸਾਂ ਤਹਿਤ ਛਾਪੇਮਾਰੀ ਕੀਤੀ ਹੈ। NIA ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਕੁੱਲ 8 ਰਾਜਾਂ ਵਿੱਚ ਇਹ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਵਿੱਚ 72 ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਹੈ। ਫਿਲਹਾਲ NIA ਅਧਿਕਾਰੀ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਹਨ।ਇਸ ਛਾਪੇਮਾਰੀ ਤੋਂ ਪਹਿਲਾਂ ਵੀ ਐਨਆਈਏ ਦੋ ਵਾਰ ਗੈਂਗਸਟਰ ਸਿੰਡੀਕੇਟ ਖ਼ਿਲਾਫ਼ ਕਾਰਵਾਈ ਕਰ ਚੁੱਕੀ ਹੈ। ਇਹ ਛਾਪੇਮਾਰੀ ਦੇਸ਼ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਆਵਾਜਾਈ ਦੇ ਖਿਲਾਫ ਹੈ। ਇਹੀ ਕਾਰਨ ਹੈ ਕਿ ਪੰਜਾਬ, ਹਰਿਆਣਾ ਅਤੇ ਰਾਜਸਥਾਨ ਤੋਂ ਇਲਾਵਾ ਐਨਆਈਏ ਇਸ ਵਾਰ ਯੂਪੀ ਅਤੇ ਮੱਧ ਪ੍ਰਦੇਸ਼ ਤੱਕ ਵੀ ਪਹੁੰਚ ਗਈ ਹੈ। ਜਿੱਥੋਂ ਹਥਿਆਰ ਅੱਗੇ ਗੈਂਗਸਟਰਾਂ ਤੱਕ ਪਹੁੰਚਦੇ ਹਨ।