ਮੋਰਿੰਡਾ, 21 ਫਰਵਰੀ ( ਭਟੋਆ )
ਰਾਜਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਰਮਾਜਰਾ ਵਿਖੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰਮਨਦੀਪ ਕੌਰ ਕੰਗ ਨੇ ਦੱਸਿਆ ਕਿ ਵਿਦਾਇਗੀ ਪਾਰਟੀ ਦੀ ਸ਼ੁਰੂਆਤ ਕੇਕ ਕੱਟ ਕੇ ਕੀਤੀ ਗਈ। ਉਹਨਾਂ ਦੱਸਿਆ ਕਿ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤੋਹਫੇ ਵੀ ਦਿੱਤੇ ਗਏ। ਸਕੂਲ ਦੇ ਨਿਰਦੇਸ਼ਕ ਕੁਲਦੀਪ ਸਿੰਘ ਕੰਗ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਜਿੰਦਗੀ ਵਿੱਚ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਜਸਵੀਰ ਕੌਰ ਨੇ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਕੌਰ, ਜਗਦੀਪ, ਕਮਲਦੀਪ ਕੌਰ, ਬਲਜੀਤ ਕੌਰ ਤੇ ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।