ਚੰਡੀਗੜ੍ਹ, 22 ਫਰਵਰੀ, ਦੇਸ਼ ਕਲਿੱਕ ਬਿਓਰੋ :
ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਬੁੱਧਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ ਕਾਰਵਾਈ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਭਾਜਪਾ ਦੀ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਪਣੇ ਵਿਰੋਧੀਆਂ ਉਤੇ ਝੂਠੇ ਕੇਸ ਕਰਨਾ ਇਕ ਕਮਜ਼ੋਰ ਅਤੇ ਡਰਪੋਕ ਇਨਸਾਨ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਜਿਵੇਂ ਆਮ ਆਦਮੀ ਪਾਰਟੀ ਵਧੇਗੀ, ਸਾਡੇ ਉਤੇ ਹੋਰ ਵੀ ਬਹੁਤ ਕੇਸ ਕੀਤੇ ਜਾਣਗੇ।