ਮੋਰਿੰਡਾ, 23 ਫਰਵਰੀ ( ਭਟੋਆ)
ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ। ਜਿਸਦੀ ਸ਼ੁਰੂਆਤ ਪ੍ਰਿੰਸੀਪਲ ਦੀਪਿਕਾ ਸ਼ਰਮਾ ਨੇ ਮਸ਼ਾਲ ਜਲਾ ਕੇ ਕੀਤੀ। ਸਪੋਰਟਸ ਮੀਟ ਸ਼ੁਰੂ ਕਰਨ ਤੋਂ ਪਹਿਲਾਂ ਵਿਦਿਆਰਥੀਆਂ ਨੇ ਮਾਰਚ ਪਾਸਟ ਕੀਤਾ ਅਤੇ ਖੇਡਾਂ ਵਿੱਚ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਸਹੁੰ ਚੁੱਕੀ। ਪ੍ਰਿੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸਕੇਟਿੰਗ ਡਰਿੱਲ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਸਕੇਟਿੰਗ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਵੱਖ-ਵੱਖ ਜਮਾਤਾਂ ਦੀਆਂ ਦੌੜਾਂ ਕਰਵਾਈਆਂ ਗਈਆਂ। ਜਿਹਨਾਂ ਵਿੱਚ ਜ਼ਿਗ-ਜ਼ੈਗ, ਪਿਕ ਐਂਡ ਡਰੌਪ, ਪਿਰਾਮਿਡ, ਸ਼ਟਲ ਆਦਿ ਸ਼ਾਮਿਲ ਸਨ। ਇਸ ਮੌਕੇ ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ਪ੍ਰਿੰਸੀਪਲ ਦੀਪਿਕਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।