ਨਵੀਂ ਦਿੱਲੀ, 24 ਫਰਵਰੀ, ਦੇਸ਼ ਕਲਿੱਕ ਬਿਓਰੋ :
ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਦਿੱਲੀ ਨਗਰ ਨਿਗਮ ਦੇ ਬਵਾਨਾ ਵਾਰਡ ਤੋਂ ਆਮ ਆਦਮੀ ਪਾਰਟੀ ਦੀ ਸੀਟ ਉਤੇ ਚੋਣ ਜਿੱਤੇ ਪਵਨ ਸਹਰਾਵਤ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਪਵਨ ਸਹਰਾਵਤ ਨੇ ਕਿਹਾ ਕਿ ਉਨ੍ਹਾਂ ਨੈਤਿਕਤਾ ਦੇ ਆਧਾਰ ਉਤੇ ਉਹ ਆਮ ਆਦਮੀ ਪਾਰਟੀ ਤੋਂ ਵੱਖ ਹੋਏ ਹਨ। ਉਨ੍ਹਾਂ ਵੱਡਾ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਮੋਬਾਇਲ ਉਤੇ ਵੋਟਿੰਗ ਦੀ ਫੋਟੋ ਲੈਣ ਅਤੇ ਮਹਿਲਾਵਾਂ ਨੂੰ ਗਾਲੀ ਦੇਣ ਦੇ ਨਿਰਦੇਸ਼ ਦਿੱਤੇ ਹਨ। ਭਾਜਪਾ ਦੇ ਕਾਰਜਕਾਰੀ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਮੰਗ ਕੀਤੀ ਕਿ ਸਟੈਂਡਿੰਗ ਕਮੇਟੀ ਦੀ ਚੋਣ ਨਵੇਂ ਸਿਰੋ ਤੋਂ ਕਰਵਾਈ ਜਾਵੇ।