ਮੋਰਿੰਡਾ 24 ਫਰਵਰੀ ( ਭਟੋਆ )
ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ- ਕੀਮਤਾਂ ਦੀ ਪ੍ਰਫੁਲਤਾ ਲਈ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੇ ਹੋਰ ਸਮਾਜਿਕ ਬੁਰਾਈਆਂ ਪ੍ਰਤੀ ਜਾਗਰੂਕ ਕਰਨ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਤਿਹਗੜ੍ਹ ਸਾਹਿਬ ਵਲੋਂ ਹਰ ਸਾਲ ਸਕੂਲਾਂ ਅਤੇ ਕਾਲਜਾਂ ਦਾ ਨੈਤਿਕ ਸਿਖਿਆ ਇਮਤਿਹਾਨ ਕਰਵਾਇਆ ਜਾਂਦਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ:ਅਮਰਪ੍ਰੀਤ ਸਿੰਘ ਪੰਜਕੋਹਾ ਪ੍ਰਧਾਨ ਫਤਿਹਗੜ੍ਹ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅਪਣੀ ਸਥਾਪਨਾ ਦੀ 50ਵੀੰ ਵਰ੍ਹੇਗੰਢ ਮਨਾਉੰਦਿਆਂ ਇਸ ਸਾਲ ਸਕੂਲੀ ਵਿਦਿਆਰਥੀਆਂ ਦਾ ਨੈਤਿਕ ਸਿਖਿਆ ਇਮਤਿਹਾਨ ਲਿਆ ਗਿਆ ਸੀ ।ਜਿਸ ਵਿੱਚ ਗੁਰੂ ਨਾਨਕ ਪਬਲਿਕ ਸਕੂਲ ਖੰਟ-ਮਾਨਪੁਰ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਹੁਤ ਸ਼ਾਨਦਾਰ ਰਹੀ । ਸ: ਪੰਜਕੋਹਾ ਨੇ ਦੱਸਿਆ ਕਿ ਪਹਿਲੀ ਤੋ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਮੁਕਾਬਲਿਆਂ ਵਿੱਚੋਂ ਗੁਰੂ ਨਾਨਕ ਪਬਲਿਕ ਸਕੂਲ ਖੰਟ- ਮਾਨਪੁਰ ਦੀ ਸੋਨਲਪ੍ਰੀਤ ਕੌਰ ਨੇ ਜਿਲ੍ਹੇ ਵਿੱਚੋਂ ਪਹਿਲਾ ਤੇ ਅਨਮੋਲਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਨੌਂਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਮੁਕਾਬਲਿਆਂ ਵਿੱਚੋਂ ਗੁਰੂ ਨਾਨਕ ਪਬਲਿਕ ਸੀ.ਸੈਕੰ. ਸਕੂਲ ਖੰਟ-ਮਾਨਪੁਰ ਦੀ ਮਨਵੀਰ ਕੌਰ ਤੇ ਸੈਫ਼ਰਨ ਸਿਟੀ ਸਕੂਲ ਫਤਿਹਗੜ੍ਹ ਸਾਹਿਬ ਦੀ ਯੋਗਿਤਾ ਨੇ ਪਹਿਲਾ , ਗੁਰੂ ਨਾਨਕ ਪਬਲਿਕ ਸੀ.ਸੈਕੰ. ਸਕੂਲ ਖੰਟ-ਮਾਨਪੁਰ ਦੀ ਏਕਮਪ੍ਰੀਤ ਕੌਰ ਤੇ ਡੀਵਾਈਨ ਲਾਇਟ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਜਸਪ੍ਰੀਤ ਕੌਰ ਨੇ ਦੂਜਾ ਅਤੇ ਗੁਰੂ ਨਾਨਕ ਪਬਲਿਕ ਸੀ.ਸੈਕੰ. ਸਕੂਲ ਖੰਟ-ਮਾਨਪੁਰ ਦੀ ਪ੍ਰਵੀਨ ਕੌਰ ਤੇ ਸਰਹਿੰਦ ਪਬਲਿਕ ਸਕੂਲ ਦੇ ਹਰਮਨਦੀਪ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਸ: ਅਮਰਪ੍ਰੀਤ ਸਿੰਘ ਪੰਜਕੋਹਾ ਨੇ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਤੇ ਵੱਡਿਆਂ ਦੇ ਸਤਿਕਾਰ ਦੀ ਮਹੱਤਤਾ ਸਬੰਧੀ ਵਿਚਾਰ ਪੇਸ਼ ਕੀਤੇ ।ਸ੍ਰੀਮਤੀ ਜਸਪਾਲ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਸ: ਅਮਰਪ੍ਰੀਤ ਸਿੰਘ ਪੰਜਕੋਹਾ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਨੇ ਇਮਤਿਹਾਨ ਵਿੱਚੋਂ ਪਹਿਲਾ , ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ , ਨਕਦ ਇਨਾਮ , ਪੁਸਤਕਾਂ ਤੇ ਤਮਗਿਆਂ ਨਾਲ ਸਨਮਾਨਿਤ ਕੀਤਾ। ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਕੀਤੀ। ਇਸ ਮੌਕੇ ਸ. ਸੁਖਦੇਵ ਸਿੰਘ ਪੰਜਕੋਹਾ , ਸ੍ਰੀਮਤੀ ਜਸਪਾਲ ਕੌਰ ਅਤੇ ਸ੍ਰੀਮਤੀ ਜਸਵਿੰਦਰ ਕੌਰ ਵੀ ਹਾਜ਼ਰ ਸਨ।