ਚੰਡੀਗੜ੍ਹ: 25 ਫਰਵਰੀ, ਦੇਸ਼ ਕਲਿੱਕ ਬਿਓਰੋ
ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਪਟਵਾਰੀਆਂ ਦੀਆਂ 710 ਆਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਅਪਲਾਈ ਕਰਨ ਦੀ ਸ਼ੁਰੂਆਤੀ ਮਿਤੀ 23 ਫਰਵਰੀ 2023 ਹੈ ਅਤੇ ਆਖਰੀ ਮਿਤੀ 20 ਮਾਰਚ 2023 ਹੈ। ਫੀਸ ਭਰਨ ਦੀ ਆਖਰੀ ਮਿਤੀ 22 ਮਾਰਚ 2023 ਹੈ। ਬਿਨੈਕਾਰ ਘੱਟੋ ਘੱਟ ਗ੍ਰੈਜੂਏਟ ਹੋਣਾ ਚਾਹੀਦਾ ਹੈ ਅਤੇ ਬਾਕੀ ਦੀਆਂ ਸ਼ਰਤਾਂ ਬਾਰੇ ਜਾਣਕਾਰੀ ਲਈ http://sssb.punjab.gov.in ‘ਤੇ ਦੇਖਿਆ ਜਾ ਸਕਦਾ ਹੈ।
ਅਸਾਮੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਲੈਣ ਲਈ ਇੱਥੇ ਕਲਿੱਕ ਕਰੋ