Hindi English Monday, 24 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿੱਖਿਆ/ਤਕਨਾਲੋਜੀ

More News

ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਵੱਲੋਂ ਵਿਦਿਆਰਥੀਆਂ ਨੂੰ ਮੈਡਲ ਤੇ ਡਿਗਰੀਆਂ ਦੀ ਵੰਡ

Updated on Saturday, February 25, 2023 18:23 PM IST

 
ਦਲਜੀਤ ਕੌਰ 
 
ਸੁਨਾਮ ਊਧਮ ਸਿੰਘ ਵਾਲਾ, 25 ਫਰਵਰੀ, 2023: ਗੁਰੂ ਨਾਨਕ ਦੇਵ ਡੈਂਟਲ ਕਾਲਜ ਐਂਡ ਰਿਸਰਚ ਇੰਸਟੀਚਿਊਟ ਸੁਨਾਮ ਵਿਖੇ ਆਯੋਜਿਤ ਕਨਵੋਕੇਸ਼ਨ ਅਤੇ ਸਿਲਵਰ ਜੁਬਲੀ ਸਮਾਰੋਹ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਡਾ. ਗੁਰਪ੍ਰੀਤ ਕੌਰ ਧਰਮਪਤਨੀ ਸ੍ਰੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪ੍ਰਧਾਨ ਡੈਂਟਲ ਕੌਂਸਲ ਆਫ ਇੰਡੀਆ ਡਾ. ਦਿਬਯੇਂਦੂ ਮਜੂਮਦਾਰ ਨੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਸਮੇਤ ਕੁੱਲ 250 ਵਿਦਿਆਰਥੀਆਂ ਨੂੰ ਇਨਾਮ ਅਤੇ ਡਿਗਰੀ ਪ੍ਰਦਾਨ ਕਰਦਿਆਂ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।
 
ਇਸ ਮੌਕੇ ਸਿਹਤ ਮੰਤਰੀ ਨੇ ਵਿਦਿਆਰਥੀਆਂ ਨੂੰ ਡਾਕਟਰ ਵਜੋਂ ਹਮੇਸ਼ਾਂ ਸਮਰਪਣ ਭਾਵਨਾ, ਮਰੀਜ਼ਾਂ ਨਾਲ ਪਿਆਰ ਤੇ ਸਤਿਕਾਰ ਨਾਲ ਬੋਲਣ, ਵਿਸ਼ੇ ਬਾਰੇ ਡੂੰਘੀ ਜਾਣਕਾਰੀ ਰੱਖਣ, ਉਪਲਬਧਤਾ ਅਤੇ ਲੋਕ ਸੇਵਾ ਲਈ ਸਮਰਪਿਤ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡਾ ਸੁਧਾਰ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਕਮਿਊਨਿਟੀ ਸਿਹਤ ਕੇਂਦਰ ਵਿੱਚ 8 ਰੋਗਾਂ ਦੇ ਸਰਜਨਾਂ ਦੀ ਤਾਇਨਾਤੀ ਕਰਨ ਦੀ ਦਿਸ਼ਾ ਵੱਲ ਠੋਸ ਕਦਮ ਪੁੱਟੇ ਜਾ ਰਹੇ ਹਨ ਜਿਨ੍ਹਾਂ ਵਿੱਚ ਦੰਦਾਂ ਦੇ ਰੋਗਾਂ ਦਾ ਸਰਜਨ ਵੀ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸਿਹਤ ਦੇ ਖੇਤਰ ਵਿੱਚ ਸਰਵੋਤਮ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 
 
ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਦੀ ਸਥਾਪਨਾ ਦੇ 25 ਵਰਿ੍ਹਆਂ ਵਿੱਚ ਅਨੇਕਾਂ ਚੁਣੌਤੀਆਂ ਆਈਆਂ ਪਰ ਯੋਜਨਾਬੱਧ ਢੰਗ ਤੇ ਮਿਲਵਰਤਨ ਨਾਲ ਕੰਮ ਕੀਤਾ ਅਤੇ ਇਸ ਦੇ ਨਤੀਜੇ ਵਜੋਂ ਇਸ ਕਾਲਜ ਤੋਂ ਗਿਆਨ ਦਾ ਚਾਨਣ ਲੈਣ ਵਾਲੇ ਵਿਦਿਆਰਥੀ ਅੱਜ ਦੁਨੀਆਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਵਾਸੀਆਂ ਨੂੰ ਜਲਦੀ ਹੀ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ।
 
ਉਨ੍ਹਾਂ ਦੱਸਿਆ ਕਿ ਇਸ ਇੰਸਟੀਚਿਊਟ ਨੂੰ ਉਨ੍ਹਾਂ ਦੇ ਪਿਤਾ ਸ੍ਰੀ ਭਗਵਾਨ ਦਾਸ ਅਰੋੜਾ, ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਜੂਨ 1996 ਵਿੱਚ ਡਾ. ਵਿਕਰਮ ਸ਼ਰਮਾ ਅਤੇ ਸ੍ਰੀ ਅਸ਼ੋਕ ਕੁਮਾਰ ਬਾਂਸਲ ਨਾਲ ਮਿਲ ਕੇ ਆਰੰਭਿਆ ਸੀ ਜੋ ਕਿ ਅੱਜ ਇੱਕ ਵੱਡੇ ਰੁੱਖ ਵਜੋਂ ਹਜ਼ਾਰਾਂ ਵਿਦਿਆਰਥੀਆਂ ਨੂੰ ਫ਼ਲ ਦੇ ਰਿਹਾ ਹੈ।
 
ਉਨ੍ਹਾਂ ਕਿਹਾ ਕਿ ਕਾਲਜ ਦੀ ਸ਼ੁਰੂਆਤ ਬੈਚਲਰ ਆਫ ਡੈਂਟਲ ਸਰਜਰੀ ਕੋਰਸ ਨਾਲ ਹੋਈ ਅਤੇ ਉਦੋਂ ਤੋਂ ਹੁਣ ਤੱਕ ਇਹ ਬੀਡੀਐਸ ਅਤੇ ਵਿਸ਼ੇਸ਼ਤਾਵਾਂ ਵਿੱਚ ਐਮਡੀਐਸ ਕੋਰਸਾਂ ਵਿੱਚ 17 ਸੀਟਾਂ ਦੇ ਮੀਲ ਪੱਥਰ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸੰਸਥਾਪਕ ਚੇਅਰਮੈਨ ਸ੍ਰੀ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਇੱਕ ਮਲਟੀਸਪੈਸਲਿਟੀ ਜਨਰਲ ਹਸਪਤਾਲ, ਭਗਵਾਨ ਦਾਸ ਅਰੋੜਾ ਮੈਮੋਰੀਅਲ ਹਸਪਤਾਲ ਸੁਨਾਮ ਅਤੇ ਆਸ ਪਾਸ ਦੇ ਖੇਤਰਾਂ ਦੀ ਗਰੀਬ ਪੇਂਡੂ ਆਬਾਦੀ ਨੂੰ ਅਤਿ ਆਧੁਨਿਕ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਇੰਸਟੀਚਿਊਟ ਆਫ ਨਰਸਿੰਗ ਐਜੂਕੇਸ਼ਨ ਐਂਡ ਰਿਸਰਚ ਦੀ ਸ਼ੁਰੂਆਤ ਸਾਲ 2004 ਵਿੱਚ ਕੀਤੀ ਗਈ ਸੀ ਜੋ ਵਿਦਿਆਰਥੀਆਂ ਨੂੰ ਏਐਨਐਮ ਅਤੇ ਜੀਐਨਐਮ ਕੋਰਸ ਪ੍ਰਦਾਨ ਕਰਦੀ ਹੈ।
ਇਸ ਤੋਂ ਪਹਿਲਾਂ ਸਮਾਗਮ ਦਾ ਆਗਾਜ਼ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ ਜਦਕਿ ਸਮਾਗਮ ਦੌਰਾਨ ਸੋਵੀਨਰ ਰਿਲੀਜ਼ ਕਰਨ ਦੀ ਰਸਮ ਤੋਂ ਬਾਅਦ ਕਾਲਜ ਪ੍ਰਬੰਧਕਾਂ ਦੀ ਤਰਫੋਂ ਵੱਖ-ਵੱਖ ਸ਼ਖਸੀਅਤਾਂ ਨੂੰ ਯਾਦਗਾਰੀ ਚਿੰਨ ਦੇ ਕੇ ਨਿਵਾਜਿਆ ਗਿਆ। ਮੌਜੂਦਾ ਵਿਦਿਆਰਥੀਆਂ ਨੂੰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਕੇ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ ਗਿਆ।
 
ਇਸ ਸਮਾਰੋਹ ਵਿਚ ਬੀਬੀ ਪਰਮੇਸ਼ਵਰੀ ਦੇਵੀ ਪਤਨੀ ਸਵ. ਸ੍ਰੀ ਭਗਵਾਨ ਦਾਸ ਅਰੋੜਾ, ਸ੍ਰੀਮਤੀ ਰਾਧਿਕਾ ਅਰੋੜਾ ਚੇਅਰਪਰਸਨ, ਐਡਵੋਕੇਟ ਅਸ਼ੋਕ ਬਾਂਸਲ (ਡਾਇਰੈਕਟਰ), ਡਾ ਅਸ਼ਵਰਿਆ ਸ਼ਰਮਾ, (ਡਾਇਰੈਕਟਰ), ਸ੍ਰੀਮਤੀ ਸੁਧਾ ਸ਼ਰਮਾ, ਸ੍ਰੀਮਤੀ ਸਬੀਨਾ ਅਰੋੜਾ, ਡਾ ਈਸਾਨ ਸ਼ਰਮਾ, ਡਾ ਪਾਰੁਲ ਬਾਂਸਲ, ਸ੍ਰੀ ਅਖਿਲ ਬਾਂਸਲ ਅਤੇ ਸ੍ਰੀ ਪ੍ਰਣਵ ਅਰੋੜਾ ਹਾਜ਼ਰ ਸਨ। ਕਾਲਜ ਦੇ ਪ੍ਰਿੰਸੀਪਲ ਡਾ. ਸੰਜੀਵ ਜੈਨ ਅਤੇ ਵਾਇਸ ਪ੍ਰਿੰਸੀਪਲ ਡਾ. ਵਰਿੰਦਰ ਗੋਇਲ ਨੇ ਸਾਬਕਾ ਤੇ ਮੌਜੂਦਾ ਵਿਦਿਆਰਥੀਆਂ ਨੂੰ ਸਮਾਜ ਦੀ ਸੇਵਾ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਕਾਲਜ ਦੇ ਸਾਬਕਾ ਪ੍ਰਿੰਸੀਪਲਾਂ ਅਤੇ ਨਾਮਵਰ ਸਾਬਕਾ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਕਨਵੋਕੇਸ਼ਨ ਸਮਾਰੋਹ ਤੋਂ ਬਾਅਦ, 1997 ਅਤੇ 2023 ਦੇ ਵਿਚਕਾਰ ਸਾਬਕਾ ਕਾਲਜ ਗਰੈਜੂਏਟਾਂ ਨੇ ਅਲੂਮਨੀ ਮੀਟ ਦਾ ਜਸ਼ਨ ਮਨਾਇਆ।

ਵੀਡੀਓ

ਹੋਰ
Have something to say? Post your comment
ਦੋ ਸਿਮ ਵਾਲਾ ਫੋਨ ਰੱਖਣ ਵਾਲੇ ਸਾਵਧਾਨ : ਦੋ ਨੰਬਰ ਚਲਾਉਣ ਉਤੇ ਦੇਣੇ ਪੈਣਗੇ ਪੈਸੇ

: ਦੋ ਸਿਮ ਵਾਲਾ ਫੋਨ ਰੱਖਣ ਵਾਲੇ ਸਾਵਧਾਨ : ਦੋ ਨੰਬਰ ਚਲਾਉਣ ਉਤੇ ਦੇਣੇ ਪੈਣਗੇ ਪੈਸੇ

ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

: ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

: ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

: ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

: ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

: ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

: ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

: ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

: CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

X