ਨਵੀਂ ਦਿੱਲੀ, 26 ਫ਼ਰਵਰੀ, ਦੇਸ਼ ਕਲਿਕ ਬਿਊਰੋ:
ਦਿੱਲੀ ਪੁਲਿਸ ਨੇ ਦਿੱਲੀ ਐਮਸੀਡੀ ਵਿੱਚ ਹੰਗਾਮਾ ਕਰਨ ਲਈ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਕੌਂਸਲਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ 'ਆਪ' ਅਤੇ ਭਾਜਪਾ ਦੇ ਕੌਂਸਲਰਾਂ ਵਿਚਾਲੇ ਜ਼ਬਰਦਸਤ ਝੜਪ ਹੋਈ ਸੀ। ਦਿੱਲੀ ਨਗਰ ਨਿਗਮ (ਐਮਸੀਡੀ) ਦੀ ਸਥਾਈ ਕਮੇਟੀ ਦੀਆਂ ਚੋਣਾਂ ਤੋਂ ਬਾਅਦ ਮੇਅਰ ਸ਼ੈਲੀ ਓਬਰਾਏ ਵੱਲੋਂ ਇੱਕ ਵੋਟ ਨੂੰ ਅਯੋਗ ਕਰਾਰ ਦੇਣ ਅਤੇ ਮੁੜ ਗਿਣਤੀ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ ਸੀ।ਇਸ ਕਾਰਨ ਭਾਜਪਾ ਕੌਂਸਲਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਸੀ। ਸੱਤਾਧਾਰੀ ‘ਆਪ’ ਦੇ ਕੌਂਸਲਰਾਂ ਨੇ ਵੀ ਵਿਰੋਧ ਕੀਤਾ ਸੀ। ਉਹ ਮੇਜ਼ਾਂ 'ਤੇ ਚੜ੍ਹ ਕੇ ਨਾਅਰੇਬਾਜ਼ੀ ਕਰਨ ਲੱਗੇ। ਇੱਕ ਦੂਜੇ ਨੂੰ ਲੱਤਾਂ ਮਾਰੀਆਂ ਅਤੇ ਮੁੱਕੇ ਮਾਰੇ। ਜੁੱਤੀਆਂ ਅਤੇ ਚੱਪਲਾਂ ਵੀ ਚਲੀਆਂ ਸਨ। ਇਸ ਤੋਂ ਬਾਅਦ ਭਾਜਪਾ ਦੇ ਦੋ ਕੌਂਸਲਰਾਂ ਸ਼ਿਖਾ ਰਾਏ ਅਤੇ ਕਮਲਜੀਤ ਸਹਿਰਾਵਤ ਨੇ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਸੀ।