ਰਾਹੁਲ ਗਾਂਧੀ ਤੇ ਮਲਿਕਾਰਜੁਨ ਖੜਗੇ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰਨਗੇ
ਰਾਏਪੁਰ,26 ਫ਼ਰਵਰੀ,ਦੇਸ਼ ਕਲਿਕ ਬਿਊਰੋ:
ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ 'ਚ ਚੱਲ ਰਹੇ ਕਾਂਗਰਸ ਦੇ 85ਵੇਂ ਸੰਮੇਲਨ ਦਾ ਅੱਜ ਐਤਵਾਰ ਨੂੰ ਆਖਰੀ ਦਿਨ ਹੈ। ਅੱਜ ਸਭ ਤੋਂ ਪਹਿਲਾਂ ਰਾਹੁਲ ਗਾਂਧੀ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਤਿੰਨ ਹੋਰ ਪ੍ਰਸਤਾਵਾਂ 'ਤੇ ਚਰਚਾ ਕੀਤੀ ਜਾਵੇਗੀ। ਦੁਪਹਿਰ 2 ਵਜੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦਾ ਭਾਸ਼ਣ ਹੋਵੇਗਾ। ਇਸ ਤੋਂ ਬਾਅਦ ਸੈਸ਼ਨ ਖਤਮ ਹੋ ਜਾਵੇਗਾ। ਬਾਅਦ ਦੁਪਹਿਰ 3 ਵਜੇ ਜਨ ਸਭਾ ਵੀ ਰੱਖੀ ਗਈ ਹੈ।ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪ੍ਰੋਗਰਾਮ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਝੰਡਾ ਲਹਿਰਾਉਣ ਨਾਲ ਹੋਈ। ਖੜਗੇ ਨੇ ਸਭ ਤੋਂ ਪਹਿਲਾਂ ਕਾਂਗਰਸੀਆਂ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਸੋਨੀਆ ਗਾਂਧੀ ਨੇ ਆਗੂਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਨਾਲ ਮੇਰੀ ਸਿਆਸੀ ਪਾਰੀ ਹੁਣ ਆਖਰੀ ਪੜਾਅ 'ਤੇ ਹੈ। ਉਨ੍ਹਾਂ ਪਹਿਲੀ ਵਾਰ ਪਾਰਟੀ ਪ੍ਰਧਾਨ ਦੀ ਕੁਰਸੀ ਸੰਭਾਲਣ ਤੋਂ ਬਾਅਦ ਆਏ ਉਤਰਾਅ-ਚੜ੍ਹਾਅ ਬਾਰੇ ਗੱਲ ਕੀਤੀ।