ਨਵੀਂ ਦਿੱਲੀ,26 ਫ਼ਰਵਰੀ,ਦੇਸ਼ ਕਲਿਕ ਬਿਊਰੋ:
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਅੱਜ ਮੁੜ ਪੁੱਛਗਿੱਛ ਕੀਤੀ ਜਾਵੇਗੀ। ਸਿਸੋਦੀਆ ਨੇ ਸਵੇਰੇ 11 ਵਜੇ ਦਿੱਲੀ ਦੇ ਲੋਧੀ ਰੋਡ ਸਥਿਤ ਸੀਬੀਆਈ ਹੈੱਡਕੁਆਰਟਰ ਪਹੁੰਚਣਾ ਹੈ। ਇਸ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਸੀਬੀਆਈ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਕਰੇਗੀ, ਅਜਿਹੇ ਵਿੱਚ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿੱਚ ਸੰਸਦ ਮੈਂਬਰਾਂ ਦਾ ਉਨ੍ਹਾਂ ਨਾਲ ਆਉਣਾ ਯਕੀਨੀ ਹੈ।ਹਾਲਾਤ ਨੂੰ ਵੇਖਦਿਆਂ ਪੁਲਸ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ।
ਇਹ ਵੀ ਪੜ੍ਹੋ : ਝੂਠੇ ਦੋਸ਼ਾਂ ਕਾਰਨ ਜੇਕਰ ਕੁਝ ਮਹੀਨੇ ਜੇਲ੍ਹ ’ਚ ਰਹਿਣਾ ਵੀ ਪੈ ਜਾਵੇ ਕੋਈ ਪ੍ਰਵਾਹ ਨਹੀਂ : ਮਨੀਸ਼ ਸਿਸੋਦੀਆ
ਦੂਜੇ ਪਾਸੇ ਆਪ ਦੇ ਕਈ ਆਗੂ ਇਸ ਪੂਰੇ ਘਟਨਾਕ੍ਰਮ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਸ਼ਬਦੀ ਹਮਲੇ ਕਰ ਰਹੇ ਹਨ।ਦਿੱਲੀ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅਜਿਹੀ ਸੂਚਨਾ ਮਿਲੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਹਿਲਾਂ ਰਾਜਘਾਟ ਜਾਣਗੇ। ਇਸ ਤੋਂ ਬਾਅਦ ਉਹ ਸਵੇਰੇ 11:00 ਵਜੇ ਸੀਬੀਆਈ ਹੈੱਡਕੁਆਰਟਰ ਪਹੁੰਚਣਗੇ। ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਸਮਰਥਕਾਂ ਦੇ ਆਉਣ ਦੀ ਉਮੀਦ ਹੈ। ਸਮਰਥਕਾਂ ਨੂੰ ਹੰਗਾਮਾ ਕਰਨ ਤੋਂ ਰੋਕਣ ਲਈ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਦਿੱਲੀ ਪੁਲਸ ਦੇ ਸੀਨੀਅਰ ਅਧਿਕਾਰੀ ਸ਼ਨੀਵਾਰ ਦੇਰ ਰਾਤ ਤੱਕ ਇਸ ਮਾਮਲੇ 'ਤੇ ਨਜ਼ਰ ਰੱਖ ਰਹੇ ਸਨ ਅਤੇ ਰਣਨੀਤੀ ਬਣਾਉਣ 'ਚ ਲੱਗੇ ਹੋਏ ਸਨ।