ਜੰਮੂ, 26 ਫਰਵਰੀ, ਦੇਸ਼ ਕਲਿੱਕ ਬਿਓਰੋ :
ਗੈਰ ਮਾਨਤਾ ਪ੍ਰਾਪਤ ਬੋਰਡ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਹੈ। ਜੰਮੂ ਕਸ਼ਮੀਰ ਸਕੂਲ ਸਿੱਖਿਆ ਵਿਭਾਗ ਨੇ ਜੰਮੂ ਦੇ 23 ਅਧਿਆਪਕਾਂ ਨੂੰ ਗੈਰ ਮਾਨਤਾ ਪ੍ਰਾਪਤ ਬੋਰਡ ਤੋਂ ਪ੍ਰਾਪਤ ਯੋਗਤਾ ਪ੍ਰਮਾਣ ਪੱਤਰ ਉਤੇ ਨੌਕਰੀ ਪ੍ਰਾਪਤ ਕਰਨ ਦੇ ਦੋਸ਼ ਵਿੱਚ ਬਰਖਾਸਤ ਕਰ ਦਿੱਤਾ ਹੈ। ਸਿੱਖਿਆ ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ ਕਿ ਰਹਬਰ-ਏ-ਤਾਲੀਮ (ਆਰਈਟੀ) ਅਧਿਆਪਕਾਂ ਦੇ ਨਿਯਮਿਤੀਕਰਨ ਦੇ ਲਮਕਦੇ ਮਾਮਲਿਆਂ ਦੀ ਸਮੀਖਿਆ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਕਮੇਟੀ ਦੇ ਮੈਂਬਰਾਂ ਦੀ 7 ਫਰਵਰੀ ਨੂੰ ਹੋਈ ਮੀਟਿੰਗ ਵਿੱਚ ਦੇਖਿਆ ਕਿ ਜੰਮੂ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ 23 ਆਰਈਟੀ ਨੇ ਉਨ੍ਹਾਂ ਬੋਰਡਾਂ ਤੋਂ ਆਪਣੀ ਯੋਗਤਾ ਹਾਸਲ ਕਰ ਲਈ ਹੈ। ਜਿੰਨਾਂ ਨੂੰ ਜੰਮੂ ਕਸ਼ਮੀਰ ਬੋਰਡ ਆਫ ਸਕੂਲ ਐਜੁਕੇਸ਼ਨ, ਜੰਮੂ ਵੱਲੋਂ ਮਾਨਤਾ ਨਹੀਂ ਦਿੱਤੀ ਗਈ। ਭਾਰਤ ਵਿੱਚ ਸਕੂਲੀ ਸਿੱਖਿਆ ਬੋਰਡ ਪਰਿਸ਼ਦ (ਸੀਓਬੀਐਸਈ) ਵੱਲੋਂ ਮਾਨਤਾ ਪ੍ਰਾਪਤ ਹੈ।
ਅਧਿਕਾਰੀ ਨੇ ਕਿਹਾ ਕਿ ਕਮੇਟੀ ਨੇ 23 ਆਰਈਟੀ ਦੀਆਂ ਸੇਵਾਵਾਂ ਨੂੰ ਤੁਰੰਤ ਖਤਮ ਕਰਨ ਦੀ ਸ਼ਿਫਾਰਿਸ਼ ਕੀਤੀ ਹੈ, ਕਿਉਂਕਿ ਉਨ੍ਹਾਂ ਕੋਲ ਯੋਗ ਯੋਗਤਾ ਪ੍ਰਮਾਣ ਪੱਤਰ ਨਹੀਂ ਹਨ।
ਆਰਈਟੀ ਨੂੰ ਦੂਰ ਦੁਰਾਡੇ ਦੇ ਖੇਤਰਾਂ ਅਤੇ ਪਿੰਡਾਂ ਵਿੱਚ ਸਿੱਖਿਆ ਪ੍ਰਦਾਨ ਕਰਨ ਲਈ ਇਕ ਵਿਸ਼ੇਸ਼ ਯੋਜਨਾ ਰਾਹੀਂ ਨਿਯੁਕਤ ਕੀਤਾ ਗਿਆ ਸੀ, ਜਿੱਥੇ ਜੰਮੂ ਕਸ਼ਮੀਰ ਵਿੱਚ ਸਕੂਲਾਂ ਵਿੱਚ ਕਰਮਚਾਰੀਆਂ ਦੀ ਘਾਟ ਸੀ।
(ਆਈਏਐਨਐਸ)