ਐੱਸ.ਏ.ਐੱਸ ਨਗਰ, 27 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵਲੋਂ ਜਿੱਥੇ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਿਫਤੀ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਸਕੂਲਾਂ ਵਿਚ ਦਾਖਲੇ ਨੂੰ ਵਧਾਉਣ ਲਈ ਵੀ ਖ਼ਾਸ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਚਲਾਈ ਜਾ ਰਹੀ ਦਾਖਲਾ ਵੈਨ ਸਰਕਾਰੀ ਪ੍ਰਾਇਮਰੀ ਸਕੂਲ ਬਲੌਂਗੀ ਪੁੱਜੀ, ਜਿਸ ਦਾ ਸਕੂਲ ਸਟਾਫ਼, ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ਼੍ਰੀ ਅਸ਼ਵਨੀ ਕੁਮਾਰ ਦੱਤਾ ਵਲੋਂ ਹਾਜ਼ਰੀਨ ਨੂੰ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਉੱਚ ਮਿਆਰੀ ਸਿੱਖਿਆ ਬਾਰੇ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਦੱਸਿਆ ਕਿ ਅੱਜ ਹਾਲਾਤ ਬਦਲ ਚੁੱਕੇ ਹਨ ਤੇ ਸਰਕਾਰੀ ਸਕੂਲਾਂ ਦੇ ਨਤੀਜੇ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਆ ਰਹੇ ਹਨ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹਰ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ।
ਇਸ ਮੌਕੇ ਬੀ ਪੀ ਈ ਓ ਖਰੜ - 1 ਜਤਿਨ ਮਿਗਲਾਨੀ, ਸੈਂਟਰ ਹੈੱਡ ਟੀਚਰ ਗੁਰਪ੍ਰੀਤ ਸਿੰਘ, ਹੈੱਡ ਟੀਚਰ ਹਰਸਿਮਰਨ ਕੌਰ, ਜ਼ਿਲ੍ਹਾ ਕੋਆਰਡੀਨੇਟਰ ਖੁਸ਼ਪ੍ਰੀਤ ਸਿੰਘ, ਬੀ ਐਮ ਟੀ ਰਾਜਿੰਦਰ ਸਿੰਘ, ਡੀ ਐੱਸ ਓ ਰੁਪੇਸ਼ ਕੁਮਾਰ, ਸਕੂਲ ਦਾ ਸਮੂਹ ਸਟਾਫ ਅਤੇ ਪੰਚਾਇਤ ਮੈਂਬਰ ਵੀ ਹਾਜ਼ਰ ਸਨ।