ਨਵੀਂ ਦਿੱਲੀ, 28 ਫਰਵਰੀ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵਿੱਚ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸ਼ਰਾਬ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆਂ ਨੂੰ ਸੀਬੀਆਈ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਸੀ। ਅਦਾਲਤ ਨੇ ਸਿਸੋਦੀਆ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਹੈ। ਫਿਲਹਾਲ ਉਹ ਸੀਬੀਆਈ ਰਿਮਾਂਡ ਵਿੱਚ ਹੀ ਰਹਿਣਗੇ। ਹੁਣ ਮਨੀਸ਼ ਸਿਸੋਦੀਆ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਮਨੀ ਲਾਂਰਡਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਤੇਂਦਰ ਜੈਨ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।