ਨਵੀਂ ਦਿੱਲੀ, 1 ਮਾਰਚ, ਦੇਸ਼ ਕਲਿੱਕ ਬਿਓਰੋ :
ਮਹਿੰਗਾਈ ਦੀ ਚੱਕੀ ਵਿੱਚ ਪਿਸ ਰਹੇ ਲੋਕਾਂ ਨੂੰ ਅੱਜ ਹੋਰ ਵੱਡਾ ਝਟਕਾ ਲੱਗਿਆ ਹੈ। ਅੱਜ ਘਰੇਲੂ ਅਤੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ 50 ਰੁਪਏ ਪ੍ਰਤੀ ਸਿਲੰਡਰ ਵਾਧਾ ਕੀਤਾ ਗਿਆ। ਕਾਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ 350 ਰੁਪਏ ਵਾਧਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ 8 ਮਹੀਨਿਆਂ ਤੋਂ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ।
ਦਿੱਲੀ ਵਿੱਚ ਕਾਮਰਸ਼ੀਅਲ ਸਿਲੰਡਰ ਦੀ ਕੀਮਤ 1769 ਰੁਪਏ ਸੀ, ਜੋ ਹੁਣ 2119.5 ਰੁਪਏ ਵਿੱਚ ਮਿਲੇਗਾ। ਕੋਲਕਾਤਾ ਵਿੱਚ 1870 ਰੁਪਏ ਸੀ, ਜੋ ਹੁਣ 2221.5 ਰੁਪਏ ਹੋ ਗਈ ਹੈ।