ਨਵੀਂ ਦਿੱਲੀ,2 ਮਾਰਚ,ਦੇਸ਼ ਕਲਿਕ ਬਿਊਰੋ:
ਉੱਤਰ ਪੂਰਬ ਦੇ ਤਿੰਨ ਰਾਜਾਂ ਵਿੱਚ ਪਿਛਲੇ 47 ਦਿਨਾਂ ਤੋਂ ਚੱਲ ਰਹੀ ਚੋਣ ਪ੍ਰਕਿਰਿਆ ਅੱਜ ਖ਼ਤਮ ਹੋ ਜਾਵੇਗੀ। ਤਿੰਨ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਚੋਣ ਕਮਿਸ਼ਨ ਨੇ 18 ਜਨਵਰੀ ਨੂੰ ਤਿੰਨ ਰਾਜਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਸੀ। ਤ੍ਰਿਪੁਰਾ 'ਚ 16 ਫਰਵਰੀ ਨੂੰ ਵੋਟਿੰਗ ਹੋਈ, ਜਦਕਿ ਮੇਘਾਲਿਆ ਅਤੇ ਨਾਗਾਲੈਂਡ 'ਚ 27 ਫਰਵਰੀ ਨੂੰ ਵੋਟਿੰਗ ਹੋਈ।ਨਾਗਾਲੈਂਡ ਵਿਧਾਨ ਸਭਾ ਦਾ ਕਾਰਜਕਾਲ 12 ਮਾਰਚ ਨੂੰ ਖਤਮ ਹੋਵੇਗਾ। ਇਸ ਦੇ ਨਾਲ ਹੀ ਮੇਘਾਲਿਆ ਵਿੱਚ ਵਿਧਾਨ ਸਭਾ ਦਾ ਕਾਰਜਕਾਲ 15 ਮਾਰਚ ਨੂੰ ਅਤੇ ਤ੍ਰਿਪੁਰਾ ਵਿੱਚ 22 ਮਾਰਚ ਨੂੰ ਖਤਮ ਹੋ ਰਿਹਾ ਹੈ। ਇੱਥੇ ਵੋਟਿੰਗ ਤੋਂ ਬਾਅਦ ਆਏ ਐਗਜ਼ਿਟ ਪੋਲ 'ਚ ਤ੍ਰਿਪੁਰਾ-ਨਾਗਾਲੈਂਡ 'ਚ ਭਾਜਪਾ ਗਠਜੋੜ ਨੂੰ ਬਹੁਮਤ ਮਿਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੇਘਾਲਿਆ ਵਿੱਚ ਕਿਸੇ ਨੂੰ ਵੀ ਸਪੱਸ਼ਟ ਬਹੁਮਤ ਮਿਲਣ ਦੀ ਉਮੀਦ ਨਹੀਂ ਹੈ। ਯਾਨੀ ਕਿ ਹੰਗ ਅਸੈਂਬਲੀ ਦੀ ਸੰਭਾਵਨਾ ਹੈ।