ਕੋਲਕਾਤਾ,2 ਮਾਰਚ,ਦੇਸ਼ ਕਲਿਕ ਬਿਊਰੋ:
ਪੱਛਮੀ ਬੰਗਾਲ ਵਿੱਚ ਪਿਛਲੇ 24 ਘੰਟਿਆਂ ਵਿੱਚ ਸਾਹ ਦੀ ਲਾਗ ਨਾਲ ਸੱਤ ਬੱਚਿਆਂ ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਜਾਣਕਾਰੀ ਮੁਤਾਬਕ ਐਡੀਨੋਵਾਇਰਸ ਕਾਰਨ ਮੌਤਾਂ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਬੁੱਧਵਾਰ ਨੂੰ ਵੀ ਇਸ ਬਿਮਾਰੀ ਕਾਰਨ 5 ਬੱਚਿਆਂ ਦੀ ਮੌਤ ਹੋ ਗਈ ਸੀ।ਐਡੀਨੋਵਾਇਰਸ ਦੀ ਲਾਗ ਸਾਹ ਦੀ ਸਮੱਸਿਆ ਦਾ ਕਾਰਨ ਬਣਦੀ ਹੈ। ਹਾਲਾਂਕਿ ਡਾਕਟਰਾਂ ਨੇ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ। ਸਬੰਧਤ ਟੈਸਟ ਦੀ ਰਿਪੋਰਟ ਦਾ ਇੰਤਜ਼ਾਰ ਹੈ।ਫਿਲਹਾਲ ਰਿਪੋਰਟ ਤੋਂ ਨਿਮੋਨੀਆ ਕਾਰਨ ਮੌਤ ਦਾ ਪਤਾ ਲੱਗਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ 10 ਸਾਲ ਤੱਕ ਦੇ ਬੱਚਿਆਂ ਨੂੰ ਐਡੀਨੋਵਾਇਰਸ ਨਾਲ ਸੰਕਰਮਿਤ ਹੋਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ ਅਤੇ ਉਨ੍ਹਾਂ ਦੀ ਬਿਮਾਰੀ ਦੀ ਗੰਭੀਰਤਾ ਵੀ ਜ਼ਿਆਦਾ ਹੁੰਦੀ ਹੈ।