ਸ਼੍ਰੀਨਗਰ,7 ਮਾਰਚ,ਦੇਸ਼ ਕਲਿਕ ਬਿਊਰੋ:
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਫਰਜ਼ੀ ਮੁਕਾਬਲੇ 'ਚ ਸ਼ਾਮਲ ਫੌਜੀ ਅਧਿਕਾਰੀ ਨੂੰ ਫੌਜ ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸੂਤਰਾਂ ਨੇ ਦੱਸਿਆ ਕਿ ਕੈਪਟਨ ਭੁਪਿੰਦਰ ਸਿੰਘ ਨੂੰ ਕੁਝ ਦਿਨ ਪਹਿਲਾਂ ਕੋਰਟ ਮਾਰਸ਼ਲ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਫਰਜ਼ੀ ਮੁਕਾਬਲੇ ਦਾ ਦੋਸ਼ੀ ਪਾਇਆ ਗਿਆ ਸੀ। ਜੁਲਾਈ 2020 ਵਿੱਚ, ਸ਼ੋਪੀਆਂ ਜ਼ਿਲ੍ਹੇ ਦੇ ਅਮਸ਼ੀਪੋਰਾ ਵਿੱਚ ਤਿੰਨ ਮਜ਼ਦੂਰਾਂ ਦੀ ਹੱਤਿਆ ਕਰ ਦਿੱਤੀ ਗਈ ਸੀ।ਫੌਜ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਸੀ ਕਿ ਉਹ ਪਾਕਿਸਤਾਨੀ ਅੱਤਵਾਦੀ ਸਨ। ਕੁਝ ਦਿਨਾਂ ਬਾਅਦ ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਮਾਰੇ ਗਏ ਤਿੰਨੇ ਨੌਜਵਾਨ ਰਾਜੌਰੀ ਜ਼ਿਲ੍ਹੇ ਦੇ ਚਚੇਰੇ ਭਰਾ ਸਨ, ਜੋ ਮਜ਼ਦੂਰੀ ਦਾ ਕੰਮ ਕਰਦੇ ਸਨ। ਰਿਸ਼ਤੇਦਾਰਾਂ ਦੇ ਵਿਰੋਧ ਤੋਂ ਬਾਅਦ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਫੌਜੀ ਅਦਾਲਤ ਦੀ ਜਾਂਚ ਨੇ ਪਾਇਆ ਕਿ ਸੈਨਿਕਾਂ ਨੇ ਆਰਮਡ ਫੋਰਸਿਜ਼ ਸਪੈਸ਼ਲ ਪਾਵਰਜ਼ ਐਕਟ (ਅਫਸਪਾ) ਤਹਿਤ ਦਿੱਤੇ ਅਧਿਕਾਰਾਂ ਦੀ ਉਲੰਘਣਾ ਕੀਤੀ।