ਨਵੀਂ ਦਿੱਲੀ, 7 ਮਾਰਚ, ਦੇਸ਼ ਕਲਿਕ ਬਿਊਰੋ :
ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਦਾ ਸਿਲਸਿਲਾ ਜਾਰੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬਿਜਨਸਮੈਨ ਅਰੁਣ ਪਿੱਲਈ ਨੂੰ ਗ੍ਰਿਫਤਾਰ ਕਰ ਲਿਆ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ 11ਵੀਂ ਗ੍ਰਿਫ਼ਤਾਰੀ ਕੀਤੀ ਗਈ ਹੈ।ਦਿੱਲੀ ਸਰਕਾਰ ਦੇ ਕਥਿਤ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਰਹਿ ਚੁੱਕੇ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹੈਦਰਾਬਾਦ ਤੋਂ ਕਾਰੋਬਾਰੀ ਅਰੁਣ ਰਾਮਚੰਦਰ ਪਿੱਲਈ ਨੂੰ ਗ੍ਰਿਫਤਾਰ ਕੀਤਾ ਹੈ।ਜ਼ਿਕਰਯੋਗ ਹੈ ਕਿ ਦਿੱਲੀ ਆਬਕਾਰੀ ਘੁਟਾਲੇ ਮਾਮਲੇ ਵਿੱਚ ਇਹ 11ਵੀਂ ਗ੍ਰਿਫ਼ਤਾਰੀ ਹੈ।ਦੱਸਣਯੋਗ ਹੈ ਕਿ ਦਿੱਲੀ ਸਰਕਾਰ ਦੇ ਕਥਿਤ ਆਬਕਾਰੀ ਘੁਟਾਲੇ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਹੈ।