ਮੋਰਿੰਡਾ 7 ਮਾਰਚ ( ਭਟੋਆ)
ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਖਾਲਸਾ ਗਰਲਜ ਕਾਲਜ, ਮੋਰਿੰਡਾ ਵਿਖੇ ਡਾ.ਪੁਸ਼ਪਿੰਦਰ ਕੌਰ, ਪ੍ਰਿੰਸੀਪਲ ਦੀ ਯੋਗ ਅਗਵਾਈ ਹੇਠ ਅੰਗਰੇਜ਼ੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਸ੍ਰੀਮਤੀ ਚਰਨਜੀਤ ਕੌਰ,ਲੈਕਚਰਾਰ ਪੁਲੀਟੀਕਲ ਸਾਇੰਸ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤਾਜਪੁਰ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ।
ਕਾਲਜ ਦੇ ਪ੍ਰਿੰਸੀਪਲ ਡਾ.ਪੁਸ਼ਪਿੰਦਰ ਕੌਰ ਜੀ ਵਲੋਂ ਹਰਾ ਪੌਦਾ ਭੇਂਟ ਕਰਕੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ।ਅੰਗਰੇਜ਼ੀ ਵਿਭਾਗ ਦੇ ਮੁਖੀ ਪ੍ਰੋ.ਦਿਵਿਆ ਸ਼ਰਮਾ ਨੇ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਉਂਦੇ ਹੋਏ ਮਹਿਲਾ ਸਸ਼ਕਤੀਕਰਨ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ।ਸ੍ਰੀਮਤੀ ਚਰਨਜੀਤ ਕੌਰ ਜੀ ਨੇ ਵਿਦਿਆਰਥਣਾਂ ਨਾਲ ਆਪਣੇ ਅਣਮੁੱਲੇ ਵਿਚਾਰ ਸਾਂਝੇ ਕੀਤੇ।ਅੰਤ ਵਿੱਚ ਪ੍ਰਿੰਸੀਪਲ ਡਾ.ਪਪਿੰਦਰ ਕੌਰ ਜੀ ਨੇ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ।ਇਸ ਮੌਕੇ ਤੇ ਸਾਰੇ ਸਟਾਫ ਮੈਂਬਰਾਨ ਅਤੇ ਵਿਦਿਆਰਥਣਾਂ ਸ਼ਾਮਿਲ ਸਨ।