ਚੰਡੀਗੜ੍ਹ: 8 ਮਾਰਚ, ਜਸਵੀਰ ਸਿੰਘ ਗੋਸਲ
ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਅਤੇ ਜਰਨਲ ਸਕੱਤਰ ਬਲਰਾਜ ਸਿੰਘ ਬਾਜਵਾ ਦੀ ਅਗਵਾਈ ਵਿੱਚ ਸਟੇਟ ਕਮੇਟੀ ਦੀ ਆਨ ਲਾਈਨ ਮੀਟਿੰਗ ਕੀਤੀ ਗਈ ਜਿਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਾਂਝੇ ਰੂਪ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਸਾਰੇ ਵਿਭਾਗਾਂ ਦੇ ਪ੍ਰਮੁੱਖ ਸਕੱਤਰ ਨੂੰ ਆਪਣੇ ਵਿਭਾਗ ਜਨਵਰੀ -ਫ਼ਰਵਰੀ ਮਹੀਨੇ ਵਿੱਚ ਵਿਭਾਗੀ ਤਰੱਕੀਆਂ ਕਰਨ ਲਈ ਹੁਕਮ ਕੀਤੇ ਗਏ ਹਨ|ਇਹਨਾਂ ਹੁਕਮਾਂ ਦੇ ਤਹਿਤ ਲਗਭਗ ਸਾਰੇ ਵਿਭਾਗਾਂ ਵਿੱਚ ਤਰੱਕੀਆਂ ਹੋ ਰਹੀਆਂ ਹਨ। ਪ੍ਰੰਤੂ ਸਿੱਖਿਆ ਵਿਭਾਗ ਵਿੱਚ ਤਰੱਕੀਆਂ ਦਾ ਕੰਮ ਬਹੁਤ ਧੀਮੀ ਗਤੀ ਨਾਲ ਹੋ ਰਿਹਾ ਹੈ| ਜਿਸ ਦੇ ਬਹੁਤ ਸਾਰੇ ਕਾਰਨ ਹਨ ਜਿਸ ਵਿਚੋਂ ਇੱਕ ਕਾਰਨ ਸੀਨੀਆਰਤਾ ਸੂਚੀ ਨੂੰ ਸਮੇਂ ਸਿਰ ਅਪਡੇਟ ਨਾ ਕਰਨਾ ਹੈ। ਲੈਕਚਰਾਰ ਤੋਂ ਪ੍ਰਿੰਸੀਪਲ ਦੀਆਂ ਤਰੱਕੀਆਂ ਦਾ ਕੰਮ ਵੀ ਵੱਖ-ਵੱਖ ਧਿਰਾਂ ਵਲੋਂ ਕੀਤੇ ਕੋਰਟ ਕੇਸਾਂ ਕਾਰਨ ਲਮਕ ਰਿਹਾ ਹੈ ਜਿਸਦਾ ਖਾਮਿਆਜਾ ਵਿਦਿਆਰਥੀਆਂ ਅਤੇ ਵੀਹ ਬਾਈ ਸਾਲ ਤੋਂ ਸੇਵਾ ਨਿਭਾਅ ਰਹੇ ਲੈਕਚਰਾਰ ਭੁਗਤ ਰਹੇ ਹਨ। ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਛੇ ਸੌ ਦੇ ਲਗਭਗ ਪ੍ਰਿੰਸੀਪਲ ਦੀਆਂ ਅਸਾਮੀਆਂ ਖਾਲੀ ਹੋਣ ਦੇ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਨੂੰ ਬੇਹਤਰ ਬਣਾਉਣ ਲਈ ਸਕੂਲ ਆਫ਼ ਐਮੀਨੈਸ ਦਾ ਸੰਕਲਪ ਲਿਆਦਾ ਗਿਆ ਹੈ ਪਰ ਇਸ ਦਾ ਵਿਦਿਆਰਥੀਆਂ ਨੂੰ ਪੂਰਾ ਲਾਭ ਤਾਂ ਹੀ ਹੋਵੇਗਾ ਜੇਕਰ ਪੜਾਉਣ ਲਈ ਸਾਰੇ ਵਿਸ਼ਿਆਂ ਦੇ ਅਧਿਆਪਕ ਅਤੇ ਪ੍ਰਬੰਧ ਕਰਨ ਲਈ ਸਕੂਲ ਮੁੱਖੀ ਹੋਣਗੇ । ਜਥੇਬੰਦੀ ਦੇ ਆਗੂ ਸਰਕਾਰ ਵੱਲੋਂ ਸਕੂਲ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਟ੍ਰੇਨਿੰਗ ਤੇ ਭੇਜਣ ਦਾ ਸਵਾਗਤ ਕਰਦਿਆਂ ਕਿਹਾ ਕਿ ਬਾਕੀ ਸਾਰੇ ਪ੍ਰਿੰਸੀਪਲ ਦੀਆਂ ਇਸ ਪੱਧਰ ਦੀ ਸਖਲਾਈ ਦਾ ਪ੍ਰਬੰਧ ਪੰਜਾਬ ਵਿੱਚ ਇੰਸਰਵਿਸ ਕੇਦਰ ਨੂੰ ਅਪਗ੍ਰੇਡ ਕਰਕੇ ਕਰਨਾ ਸਮੇਂ ਦੀ ਲੋੜ ਹੈ। ਸਕੂਲ਼ ਆਫ ਐਮੀ ਨੈਸ ਵਿੱਚ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਲਈ ਸਾਰੇ ਨੂੰ ਵਰਦੀਆਂ,ਸਾਫ ਪਾਣੀ, ਸਾਫ ਪਖਾਨੇ ਅਤੇ ਈ ਲਾਇਬ੍ਰੇਰੀ,ਈ ਲੈਬ ਅਤੇ ਕਿਤਾਬਾਂ ਫ਼ਰੀ ਦੇਣ ਦਾ ਪ੍ਰਬੰਧ ਕਰਨ ਲਈ ਸਰਕਾਰ ਵੱਲੋਂ ਪਹਿਲ ਕਦਮੀ ਕੀਤੀ ਜਾਵੇ ਤਾਂ ਹੀ ਉਦੇਸ਼ ਪ੍ਰਾਪਤ ਕੀਤੇ ਜਾ ਸਕਦੇ ਹਨ। ਜਥੇਬੰਦੀ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਵਲੋਂ ਸਿੱਖਿਆ ਸੁਧਾਰ ਲਈ ਸਰਕਾਰ ਨੂੰ ਕਿਹਾ ਕਿ ਸਕੂਲ ਆਫ ਐਮੀਨੈਸ ਦੇ ਪੱਧਰ ਦੀਆਂ ਪਹਿਲ ਕਦਮੀਆਂ ਪ੍ਰਾਇਮਰੀ ਤੇ ਪ੍ਰੀ ਪ੍ਰਾਇਮਰੀ ਪੱਧਰ ਤੋਂ ਹੀ ਕੀਤੀਆਂ ਜਾਣੀਆਂ ਬਣਦੀਆਂ ਹਨ ਤਾਂ ਜੋ ਵਿਦਿਆਰਥੀਆਂ ਦਾ ਆਧਾਰ ਮਜ਼ਬੂਤ ਹੋ ਸਕੇ| ਸੀਨੀਅਰ ਮੀਤ ਪ੍ਰਧਾਨ ਸ੍ਰੀ ਅਮਨ ਸ਼ਰਮਾ ਨੇ ਸਿੱਖਿਆ ਮੰਤਰੀ ਵੱਲੋਂ ਅਧਿਆਪਕਾ ਕੋਲੋਂ ਗੈਰ ਵਿਦਿਅਕ ਕੰਮ ਨਾ ਲਏ ਜਾਣ ਸੰਬੰਧੀ ਯਤਨਾਂ ਦੀ ਸ਼ਾਲਾਘਾ ਕੀਤੀ ਅਤੇ ਮੰਗ ਕੀਤੀ ਕਿ ਸਕੂਲਾਂ ਵਿੱਚ ਕਲੇਰੀਕਲ ਕਾਮਿਆਂ ਤੇ ਦਰਜਾ ਚਾਰ ਦੀਆਂ ਅਸਾਮੀਆਂ ਜਲਦੀ ਭਰੀਆਂ ਜਾਣ ਤਾਂ ਜੋ ਉਹਨਾਂ ਦੇ ਯਤਨਾਂ ਨੂੰ ਬੂਰ ਪੈ ਸਕੇ|ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ ਨੇ ਸਰਕਾਰ ਪਾਸੋ ਮੰਗ ਕੀਤੀ ਕਿ ਸਕੂਲਾਂ ਦੀਆਂ ਬਦਲਦੀਆਂ ਪ੍ਰਸਥਿਤੀਆਂ ਦੇ ਸਨਮੁੱਖ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕਰਨ ਲਈ ਸੁਰੱਖਿਆ ਗਾਰਡ ਦੀ ਅਸਾਮੀ ਸਕੂਲਾਂ ਵਿੱਚ ਦਿੱਤੀ ਜਾਵੇ ਤਾਂ ਜੋ ਸਕੂਲਾਂ ਵਿੱਚ ਚੋਰੀ ਤੇ ਅਣਸੁਖਾਵੀਆਂ ਘਟਨਾਵਾਂ ਤੋਂ ਬਚਾਅ ਹੋ ਸਕੇਇਸ ਮੀਟਿੰਗ ਵਿੱਚ |ਸਲਾਹਕਾਰ ਸੁਖਦੇਵ ਸਿੰਘ ਰਾਣਾ, ਸ.. ਗੁਰਪ੍ਰੀਤ ਸਿੰਘ ਬਠਿੰਡਾ,ਸ. ਅਵਤਾਰ ਸਿੰਘ ਰੋਪੜ, ਰਵਿੰਦਰਪਾਲ ਸਿੰਘ ਜਲੰਧਰ, ਅਮਰਜੀਤ ਸਿੰਘ ਪਟਿਆਲਾ, ਹਰਜੀਤ ਸਿੰਘ ਬਲਾੜੀ, ਜਗਤਾਰ ਸਿੰਘ ਸੈਦੋਕੇ, ਬਲਦੀਸ਼ ਸਿੰਘ ਨਵਾਂ ਸਹਿਰ, ਕੋਸ਼ਲ ਸ਼ਰਮਾ ਪਠਾਨਕੋਟ ਤੇ ਹੋਰ ਹਾਜਰ ਸਨ