ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮਤੀਰਥ ਦੇ ਕਰਨਗੇ ਦਰਸ਼ਨ
ਅੰਮ੍ਰਿਤਸਰ,9 ਮਾਰਚ,ਦੇਸ਼ ਕਲਿਕ ਬਿਊਰੋ:
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੇ ਦੌਰੇ 'ਤੇ ਹਨ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਨੂੰ 5 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਆਪਣੇ 4 ਘੰਟੇ ਦੇ ਅੰਮ੍ਰਿਤਸਰ ਦੌਰੇ ਦੌਰਾਨ ਰਾਸ਼ਟਰਪਤੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮਤੀਰਥ ਦੇ ਦਰਸ਼ਨ ਕਰਨਗੇ। ਜਿਸ ਕਾਰਨ ਦੁਪਹਿਰ 1 ਤੋਂ 4 ਵਜੇ ਤੱਕ ਪੂਰੇ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ।ਦ੍ਰੋਪਦੀ ਮੁਰਮੂ 12 ਵਜੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚ ਰਹੀ ਹੈ। ਜਿਸ ਕਾਰਨ ਅੰਮ੍ਰਿਤਸਰ ਏਅਰਪੋਰਟ ਰੋਡ ਦੁਪਹਿਰ 12 ਤੋਂ 1 ਵਜੇ ਤੱਕ ਪੂਰੀ ਤਰ੍ਹਾਂ ਬੰਦ ਰਹੇਗਾ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਪਹਿਰ 12 ਤੋਂ 2 ਵਜੇ ਦਰਮਿਆਨ ਦੋ ਅੰਤਰਰਾਸ਼ਟਰੀ ਉਡਾਣਾਂ ਰਵਾਨਾ ਹੋਣਗੀਆਂ। ਜਿਸ ਕਾਰਨ ਏਅਰ ਇੰਡੀਆ ਨੇ ਵੀ ਯਾਤਰੀਆਂ ਲਈ ਨਿਰਦੇਸ਼ ਜਾਰੀ ਕੀਤੇ ਹਨ। ਲੰਡਨ ਲਈ ਏਅਰ ਇੰਡੀਆ ਦੀ ਫਲਾਈਟ 1.30 ਵਜੇ ਰਵਾਨਾ ਹੋਵੇਗੀ ਅਤੇ ਬਰਮਿੰਘਮ ਲਈ 1.55 ਵਜੇ ਉਡਾਣ ਭਰੇਗੀ।ਇਸ ਕਾਰਨ ਦੋਵਾਂ ਫਲਾਈਟਾਂ ਦੇ ਯਾਤਰੀਆਂ ਨੂੰ ਦੁਪਹਿਰ 12 ਵਜੇ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।