ਨਵੀਂ ਦਿੱਲੀ, 9 ਮਾਰਚ, ਦੇਸ਼ ਕਲਿੱਕ ਬਿਓਰੋ :
ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ ਹੈ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵਿੱਚ ਦੋ ਮੰਤਰੀਆਂ ਨੂੰ ਅੱਜ ਸਹੁੰ ਚੁਕਾਈ ਗਈ ਹੈ। ਸੌਰਵ ਭਾਰਦਵਾਜ ਅਤੇ ਆਤਿਸ਼ੀ ਨੂੰ ਮੰਤਰੀ ਬਣਾਇਆ ਗਿਆ ਹੈ। ਰਾਜ ਨਿਵਾਸ ਦੇ ਆਡਿਟੋਰੀਐਮ ਵਿੱਚ ਐਲਜੀ ਵੀ ਕੇ ਸਕਸੇਨਾ ਵੱਲੋਂ ਮੰਤਰੀਆਂ ਨੂੰ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਗਈ।
ਜ਼ਿਕਰਯੋਗ ਹੈ ਕਿ ਸ਼ਰਾਬ ਘੁਟਾਲੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੇ ਗ੍ਰਿਫਤਾਰ ਹੋਣ ਜਾਣ ਅਤੇ ਜੇਲ੍ਹ ਵਿੱਚ ਬੰਦ ਸਤੇਂਦਰ ਜੈਨ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਦੋਵਾਂ ਮੰਤਰੀਆਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਸੌਰਵ ਭਾਰਦਵਾਜ ਗ੍ਰੇਟਰ ਕੈਲਾਸ਼ ਸੀਟ ਤੋਂ ਵਿਧਾਇਕ ਹਨ ਅਤੇ ਆਤਿਸ਼ੀ ਕਾਲਕਾਜੀ ਸੀਟ ਤੋਂ ਵਿਧਾਇਕ ਹਨ।