ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਨਿੰਦਾ, ਸਖਤ ਕਾਰਵਾਈ ਦੀ ਕੀਤੀ ਮੰਗ
ਚੰਡੀਗੜ੍ਹ, 11 ਮਾਰਚ 2023, ਦੇਸ਼ ਕਲਿੱਕ ਬਿਓਰੋ :
ਆਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਹਿਮਾਚਲ ਪ੍ਰਦੇਸ਼ ਦੇ ਠਿਯੋਗ ਵਿਚ ਇਕ ਆਂਗਨਵਾੜੀ ਵਰਕਰ ਦੇ ਕਤਲ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਕਤਲ ਵਿਚ ਸ਼ਾਮਲ ਸਾਰੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਯੂਨੀਅਨ ਦੀ ਜਨਰਲ ਸਕੱਤਰ ਸ਼ੁਭਾਸ਼ ਰਾਣੀ,ਪ੍ਰਧਾਨ ਹਰਜੀਤ ਕੌਰ ਨੇ ਜਾਰੀ ਬਿਆਨ ਰਾਹੀਂ ਇਸ ਘਟਨਾ ਦੀ ਸਖਤ ਨਿੰਦਾ ਕਰਦਿਆਂ ਇਸ ਘਟਨਾ ਲਈ ਅਮਨ-ਕਾਨੂੰਨ ਅਤੇ ਉਥੋਂ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ, ਜਿਨ੍ਹਾਂ ਨੇ ਕੰਮ ਦੌਰਾਨ ਆਂਗਣਵਾੜੀ ਸੈਂਟਰ ਵਿਚ ਦਾਖਲ ਹੋ ਕੇ ਵਰਕਰ ਸ਼੍ਰੀਮਤੀ ਰੀਨਾ ਪਤਨੀ ਬਰਿਆਰਾਮ ਨਿਵਾਸੀ ਸੰਘਲ ਤਹਿਸੀਲ ਠਿਓਗ ਨੂੰ ਡੰਡਿਆਂ ਨਾਲ ਮਾਰਿਆ ਅਤੇ ਉਹ ਮੌਕੇ 'ਤੇ ਬੇਹੋਸ਼ ਹੋ ਗਈ। ਪਤਾ ਲੱਗਾ ਹੈ ਕਿ ਦੋਸ਼ੀ ਪਹਿਲਾ ਤੋਂ ਹੀ ਅਪਰਾਧੀ ਸੁਭਾੳ ਦਾ ਹੈ, ਜੋ ਕੁਝ ਦਿਨ ਪਹਿਲਾਂ ਤਿੰਨ ਸਾਲ ਦੀ ਸਜ਼ਾ ਕੱਟ ਕੇ ਆਇਆ ਸੀ।
ਯੂਨੀਅਨ ਦੇ ਜਨਰਲ ਸਕੱਤਰ ਨੇ ਤੁਰੰਤ ਪੀੜਤ ਪਰਿਵਾਰ ਦੀ ਸੁਰੱਖਿਆ ਅਤੇ ਕੰਮ ਵਾਲੀ ਥਾਂ 'ਤੇ ਸੁਰੱਖਿਅਤ ਮਾਹੌਲ ਨੂੰ ਯਕੀਨੀ ਬਣਾਉਣ, ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ, ਪੀੜਤ ਪਰਿਵਾਰ ਦੀ ਦੇਖਭਾਲ ਲਈ ਉਚਿਤ ਵਿੱਤੀ ਮੁਆਵਜ਼ਾ ਅਤੇ ਪਰਿਵਾਰ ਦੇ ਪਰਿਵਾਰ ਨੂੰ ਸਰਕਾਰੀ ਸੇਵਾ ਦਿੱਤੀ ਜਾਵੇ।