ਨਵੀਂ ਦਿੱਲੀ,13 ਮਾਰਚ,ਦੇਸ਼ ਕਲਿਕ ਬਿਊਰੋ:
ਨਵੀਂ ਦਿੱਲੀ ਤੋਂ ਦੋਹਾ ਜਾ ਰਹੀ ਇੰਡੀਗੋ ਦੀ ਫਲਾਈਟ ਨੂੰ ਪਾਕਿਸਤਾਨ ਦੇ ਕਰਾਚੀ 'ਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਦਰਅਸਲ ਇਹ ਫੈਸਲਾ ਫਲਾਈਟ ਵਿੱਚ ਮੈਡੀਕਲ ਐਮਰਜੈਂਸੀ ਕਾਰਨ ਲਿਆ ਗਿਆ ਸੀ। ਇੰਡੀਗੋ ਏਅਰਲਾਈਨ ਨੇ ਇਹ ਜਾਣਕਾਰੀ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਫਲਾਈਟ 'ਚ ਸਵਾਰ ਇਕ ਯਾਤਰੀ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਫਲਾਈਟ ਨੂੰ ਕਰਾਚੀ 'ਚ ਉਤਾਰਨਾ ਪਿਆ।ਮੀਡੀਆ ਰਿਪੋਰਟਾਂ ਮੁਤਾਬਕ ਇੰਡੀਗੋ ਏਅਰਲਾਈਨ ਦੀ ਫਲਾਈਟ 9E1736 ਦਿੱਲੀ ਤੋਂ ਕਤਰ ਦੀ ਰਾਜਧਾਨੀ ਦੋਹਾ ਜਾ ਰਹੀ ਸੀ। ਸਫਰ ਦੌਰਾਨ ਇਕ ਯਾਤਰੀ ਨੇ ਖਰਾਬ ਸਿਹਤ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਜਹਾਜ਼ ਦੇ ਪਾਇਲਟ ਨੇ ਨਜ਼ਦੀਕੀ ਕਰਾਚੀ ਹਵਾਈ ਅੱਡੇ ਦੇ ਏਅਰ ਟ੍ਰੈਫਿਕ ਕੰਟਰੋਲ ਨੂੰ ਸੂਚਿਤ ਕੀਤਾ ਅਤੇ ਐਮਰਜੈਂਸੀ ਲੈਂਡਿੰਗ ਦੀ ਇਜਾਜ਼ਤ ਮੰਗੀ। ਜਿਸ 'ਤੇ ਕਰਾਚੀ ਏਅਰ ਟ੍ਰੈਫਿਕ ਕੰਟਰੋਲ ਨੇ ਫਲਾਈਟ ਨੂੰ ਲੈਂਡ ਕਰਨ ਦੀ ਇਜਾਜ਼ਤ ਦੇ ਦਿੱਤੀ।