Hindi English Monday, 28 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਵੇਲੇ ਸਿਰ ਕਰਾਈ ਜਾਂਚ ਕਾਲੇ ਮੋਤੀਏ ਤੋਂ ਬਚਾ ਸਕਦੀ ਹੈ: ਡਾ. ਆਦਰਸ਼ਪਾਲ ਕੌਰ

Updated on Monday, March 13, 2023 15:42 PM IST

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਵਿਸ਼ਵ ਗਲੋਕੋਮਾ ਹਫ਼ਤਾ ਸ਼ੁਰੂ

ਮੋਹਾਲੀ,  13  ਮਾਰਚ, ਦੇਸ਼ ਕਲਿੱਕ ਬਿਓਰੋ :  

‘ਜੇ ਅੱਖਾਂ ਭਾਰੀਆਂ-ਭਾਰੀਆਂ ਲੱਗਣ, ਪੂਰੇ ਦਿਨ ਦੇ ਕੰਮ ਮਗਰੋਂ ਅੱਖ ਜਾਂ ਸਿਰ ਵਿਚ ਦਰਦ ਹੋਵੇ, ਅੱਖਾਂ ਲਾਲ ਰਹਿਣ ਤੇ ਐਨਕ ਦਾ ਨੰਬਰ ਵਾਰ-ਵਾਰ ਬਦਲਣਾ ਪਵੇ ਤਾਂ ਇਹ ਗਲੋਕੋਮਾ ਜਾਂ ਕਾਲੇ ਮੋਤੀਏ ਦੇ ਲੱਛਣ ਹੋ ਸਕਦੇ ਹਨ। ਅਜਿਹਾ ਹੋਣ ’ਤੇ ਤੁਰੰਤ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਕਿਉਂਕਿ ਵੇਲੇ ਸਿਰ ਜਾਂਚ ਕਰਾ ਲੈਣ ਨਾਲ ਕਾਲੇ ਮੋਤੀਏ ਦੇ ਮਾੜੇ ਅਸਰ ਤੋਂ ਬਚਿਆ ਜਾ ਸਕਦਾ ਹੈ।’ ਇਹ ਸ਼ਬਦ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਤੋਂ ਸ਼ੁਰੂ ਹੋਏ ਵਿਸ਼ਵ ਕਾਲਾ ਮੋਤੀਆ ਹਫ਼ਤੇ ਮੌਕੇ ਕਹੇ। ਸਿਵਲ ਸਰਜਨ ਨੇ ਕਿਹਾ ਕਿ ਜੇ ਕਾਲੇ ਮੋਤੀਏ ਦਾ ਸਹੀ ਸਮੇਂ ’ਤੇ ਇਲਾਜ ਨਾ ਹੋਵੇ ਤਾਂ ਅੰਨ੍ਹਾਪਣ ਵੀ ਹੋ ਸਕਦਾ ਹੈ ਜਾਂ ਨਿਗ੍ਹਾ ਕਾਫ਼ੀ ਘੱਟ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦੀ ਜਾਂਚ ਛੇ ਮਹੀਨੇ ਵਿਚ ਘੱਟੋ-ਘੱਟ ਇਕ ਵਾਰ ਜ਼ਰੂਰ ਕਰਾਉਣੀ ਚਾਹੀਦੀ ਹੈ। ਉਨ੍ਹਾਂ ਦਸਿਆ ਕਿ ਦੇਸ਼ ਵਿਚ ਇਕ ਕਰੋੜ ਤੋਂ ਵੱਧ ਲੋਕ ਗਲੋਕੋਮਾ ਤੋਂ ਪੀੜਤ ਹਨ ਅਤੇ ਏਨੀ ਹੀ ਗਿਣਤੀ ਦੇ ਲੋਕਾਂ ਨੂੰ ਪਤਾ ਨਹੀਂ ਕਿ ਉਨ੍ਹਾਂ ਨੂੰ ਗਲੋਕੋਮਾ ਹੈ।
           ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਦਸਿਆ ਕਿ 12 ਤੋਂ 18 ਮਾਰਚ ਤਕ ਮਨਾਏ ਜਾ ਰਹੇ ਵਿਸ਼ਵ ਗਲੋਕੋਮਾ ਹਫ਼ਤੇ ਦੌਰਾਨ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਂਚ ਕੈਂਪ ਲਗਾਏ ਜਾਣਗੇ ਅਤੇ ਲੋਕਾਂ ਨੂੰ ਇਸ ਬੀਮਾਰੀ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗਲੋਕੋਮਾ ਕਿਸੇ ਵੀ ਵਿਅਕਤੀ ਨੂੰ ਹੋ ਸਕਦਾ ਹੈ। ਇਹ ਖ਼ਾਨਦਾਨੀ ਬੀਮਾਰੀ ਹੈ। ਜੇ ਪਰਵਾਰ ਵਿਚ ਕਿਸੇ ਨੂੰ ਗਲੋਕੋਮਾ ਹੈ ਤਾਂ ਬੱਚੇ ਨੂੰ ਵੀ ਇਹ ਰੋਗ ਹੋਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ 40 ਸਾਲ ਦੀ ਉਮਰ ਮਗਰੋਂ ਗਲੋਕੋਮਾ ਹੋਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਇਸ ਰੋਗ ਬਾਰੇ ਵਿਸਥਾਰ ਨਾਲ ਦਸਦਿਆਂ ਉਨ੍ਹਾਂ ਕਿਹਾ ਕਿ ਸਾਡੀ ਅੱਖ ਗੁਬਾਰੇ ਜਿਹੀ ਹੁੰਦੀ ਹੈ ਜਿਸ ਅੰਦਰ ਤਰਲ ਪਦਾਰਥ ਭਰਿਆ ਹੁੰਦਾ ਹੈ। ਅੱਖਾਂ ਦਾ ਇਹ ਤਰਲ ਪਦਾਰਥ ਲਗਾਤਾਰ ਅੱਖਾਂ ਅੰਦਰ ਬਣਦਾ ਰਹਿੰਦਾ ਹੈ ਅਤੇ ਬਾਹਰ ਨਿਕਲਦਾ ਰਹਿੰਦਾ ਹੈ। ਤਰਲ ਪਦਾਰਥ ਦੇ ਪੈਦਾ ਹੋਣ ਅਤੇ ਬਾਹਰ ਨਿਕਲਣ ਦੀ ਪ੍ਰਕਿ੍ਰਆ ਵਿਚ ਜਦ ਕਦੇ ਦਿੱਕਤ ਆਉਂਦੀ ਹੈ ਤਾਂ ਅੱਖਾਂ ਵਿਚ ਦਬਾਅ ਵਧ ਜਾਂਦਾ ਹੈ। ਅੱਖਾਂ ਵਿਚ ਕੋਸ਼ਿਕਾਵਾਂ ਵੀ ਹੁੰਦੀਆਂ ਹਨ ਜਿਹੜੀਆਂ ਕਿਸੇ ਵਸਤੂ ਬਾਰੇ ਸੰਕੇਤ ਦਿਮਾਗ਼ ਨੂੰ ਭੇਜਦੀਆਂ ਹਨ। ਅੱਖਾਂ ’ਤੇ ਵਧਿਆ ਦਬਾਅ ਇਨ੍ਹਾਂ ਕੋਸ਼ਿਕਾਵਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਅਤੇ ਅੱਖਾਂ ਦੀ ਰੌਸ਼ਨੀ ਹੌਲੀ ਹੌਲੀ ਕਮਜ਼ੋਰ ਹੋਣ ਲਗਦੀ ਹੈ। ਇਹੋ ਕਾਲੇ ਮੋਤੀਆ ਦੇ ਲੱਛਣ ਹੋ ਸਕਦੇ ਹਨ। ਜੇ ਸਮੇਂ ਸਿਰ ਪਤਾ ਨਾ ਲੱਗੇ ਤਾਂ ਵਿਅਕਤੀ ਅੰਨ੍ਹਾ ਵੀ ਹੋ ਸਕਦਾ ਹੈ।
       ਡਾ. ਰੇਨੂੰ ਸਿੰਘ ਨੇ ਦਸਿਆ ਕਿ ਗਲੋਕੋਮਾ ਦੇ ਇਲਾਜ ਲਈ ਦਵਾਈਆਂ ਦੀ ਵਰਤੋਂ ਕੀਤੀ ਜਾਂਦੀ ਹੈ। ਜੇ ਦਵਾਈਆਂ ਕਾਰਗਰ ਨਾ ਹੋਣ ਤਾਂ ਅੱਖਾਂ ਵਿਚ ਵਧੇ ਹੋਏ ਦਬਾਅ ਨੂੰ ਘਟਾਉਣ ਲਈ ਲੇਜ਼ਰ ਜਾਂ ਆਪਰੇਸ਼ਨ ਵੀ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦੀ ਜਾਂਚ ਕਰਾਉਣ ’ਤੇ ਹੀ ਕਾਲੇ ਮੋਤੀਏ ਦਾ ਪਤਾ ਲੱਗ ਸਕਦਾ ਹੈ। ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਇਸ ਬੀਮਾਰੀ ਦੀ ਜਾਂਚ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਐਸ.ਐਮ.ਓ. ਡਾ. ਐਚ.ਐਸ. ਚੀਮਾ ਅਤੇ ਡਾ. ਵਿਜੇ ਭਗਤ ਵੀ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
X