ਮੋਰਿੰਡਾ 14 ਮਾਰਚ ( ਭਟੋਆ
ਹਲਕਾ ਵਿਧਾਇਕ ਡਾ: ਚਰਨਜੀਤ ਸਿੰਘ ਵੱਲੋਂ ਸਥਾਨਕ ਨਗਰ ਕੌਸਲ ਦੇ ਅਧਿਕਾਰੀਆਂ ਨਾਲ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਵਿੱਚ ਕੰਮ ਪੂਰੇ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਚਰਨਜੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਰਾਣੀ ਬਸੀ ਪਠਾਣਾਂ ਸੜਕ ਉੱਤੇ ਲੱਗੇ ਟਿਊਬਵੈੱਲ ਦੇ ਨਾਲ ਲੱਗਦੀ ਗਲੀ ਬਣਾਉਣ ਅਤੇ ਇਸ ਟਿਊਬਵੈੱਲ ਨੂੰ ਜਲਦੀ ਚਾਲੂ ਕਰਨ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਤਾਂ ਕਿ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਕਰਵਾਇਆ ਜਾ ਸਕੇ ਅਤੇ ਇਸ ਸੜਕ ਨੂੰ ਅੰਤਿਮ ਰੂਪ ਦੇਕੇ ਆਵਾਜਾਈ ਲਈ ਖੋਲਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਮੋਰਿੰਡਾ ਚੁੰਨੀ ਸੜਕ ਉੱਤੇ ਪੁਰਾਣੇ ਕੂੜੇ ਦੇ ਡੰਪ ਕੋਲ ਬਣਨ ਵਾਲੇ ਨਾਲੇ ਦਾ ਜਾਇਜ਼ਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਇਸ ਸੜਕ ਦੇ ਨਾਲ ਖੜੇ ਗੰਦੇ ਪਾਣੀ ਦੀ ਨਿਕਾਸੀ ਲਈ ਜਲਦੀ ਕੰਮ ਸ਼ੁਰੂ ਕਰਨ ਲਈ ਕਿਹਾ ਗਿਆ ਤਾਂ ਜੋ ਬਰਸਾਤਾਂ ਤੋਂ ਪਹਿਲਾਂ ਪਾਣੀ ਦੀ ਨਿਕਾਸੀ ਸਬੰਧੀ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚੱਲ ਰਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੋਰਿੰਡਾ ਸ਼ਹਿਰ ਦੀ ਸੁੰਦਰੀਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਤੇ ਉਨ੍ਹਾਂ ਨਾਲ ਨਗਰ ਕੌਸਲ ਦੇ ਕਾਰਜ ਸਾਧਕ ਅਧਿਕਾਰੀ ਸ੍ਰੀ ਵਿਜੇ ਜਿੰਦਲ, ਸ੍ਰੀ ਨਰੇਸ਼ ਕੁਮਾਰ ਜੇਈ, ਸ੍ਰੀ ਵਰਿੰਦਰਪਾਲ ਸਿੰਘ ਸੈਨੇਟਰੀ ਇੰਸਪੈਕਟਰ ਅਤੇ ਆਪ ਆਗੂ ਭੂਸਨ ਰਾਣਾ ਤੇ ਵਰਿੰਦਰਜੀਤ ਸਿੰਘ ਬਾਠ ਪੀਏ ਵੀ ਹਾਜਰ ਸਨ।