ਮੋਰਿੰਡਾ, 14 ਮਾਰਚ ( ਭਟੋਆ )
ਪੰਜਾਬ ਰਾਜ ਐਮਿਚਿਉਰ ਰੋਇੰਗ ਐਸੋਸੀਏਸ਼ਨ ਦੀ ਚੋਣ ਹੋਈ, ਜਿਸ ਵਿੱਚ ਚੋਣ ਅਫਸਰ ਗੁਰਚਰਨ ਸਿੰਘ ਨੇ ਅਹੁਦੇਦਾਰਾਂ ਲਈਂ ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ।ਉਨ੍ਹਾਂ ਦੱਸਿਆ ਕਿ ਇਸ ਚੋਣ ਵਿੱਚ ਸਰਬਸੰਮਤੀ ਨਾਲ ਫੈਸਲਾ ਕਰਕੇ ਪ੍ਰਧਾਨ ਮਨਿੰਦਰ ਕੌਰ ਵਿਰਕ ਨੂੰ ਚੁਣਿਆ ਗਿਆ । ਇਸ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਜਟਾਣਾ, ਮੀਤ ਪ੍ਰਧਾਨ ਗੁਰਸਾਗਰ ਸਿੰਘ ਤੇ ਮਨਪ੍ਰੀਤ ਸਿੰਘ, ਜਨਰਲ ਸਕੱਤਰ ਜਗਬੀਰ ਸਿੰਘ, ਜੁਆਇੰਟ ਸਕੱਤਰ ਗੁਰਮੇਲ ਸਿੰਘ ਇੰਡੀਆ ਅਤੇ ਕੈਸ਼ੀਅਰ ਹਰਵਿੰਦਰ ਸਿੰਘ ਨੂੰ ਚੁਣਿਆ ਗਿਆ ਹੈ । ਇਸ ਤੋਂ ਇਲਾਵਾ ਚਾਰ ਐਗਜ਼ੈਕਟਿਵ ਮੈਂਬਰ ਚੁਣੇ ਗਏਂ ਹਨ । ਜਦੋਂ ਕਿ ਰੋਇੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਮਿਸਟਰ ਨਵਾਬੁਦੀਨ ਬਤੌਰ ਆਬਜ਼ਰਵਰ ਸ਼ਾਮਲ ਹੋਏ । ਇਹ ਜਾਣਕਾਰੀ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਜਟਾਣਾ ਵੱਲੋਂ ਦਿੱਤੀ ਗਈ ।