ਮੋਰਿੰਡਾ 15 ਮਾਰਚ ( ਭਟੋਆ)
ਗੁਰਮਤਿ ਪ੍ਰਚਾਰ ਫਰੰਟ ਵੈਲਫੇਅਰ ਸੁਸਾਇਟੀ ਪੰਜਾਬ ਵੱਲੋਂ ਕੁਲਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਪਿੰਡ ਸਮਰੋਲੀ ਵਿਖੇ ਸਮਾਜਿਕ ਕੁਰੀਤੀਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਸਵੱਰਨ ਸਿੰਘ ਸੈਂਪਲਾ ਸਨ। ਸੈਮੀਨਾਰ ਦੀ ਪ੍ਰਧਾਨਗੀ ਹਰਪ੍ਰੀਤ ਕੌਰ ਨੇ ਕੀਤੀ ਜਿਸ ਵਿੱਚ ਧੀਆਂ ਨੂੰ ਜਨਮ ਦੇਣ ਵਾਲੀਆਂ ਮਾਵਾਂ ਦਾ ਸਨਮਾਨ ਕੀਤਾ ਗਿਆ।
ਇਸ ਸਮੇਂ ਬੋਲਦਿਆਂ ਸਵਰਨ ਸਿੰਘ ਸੈਂਪਲਾ ਨੇ ਕਿਹਾ ਕਿ ਸਰੀਰ ਖੂਬਸੂਰਤੀ ਜਿੱਥੇ ਇਨਸਾਨ ਦੇ ਮਨ ਨੂੰ ਪ੍ਰਭਾਵਿਤ ਕਰਦੀ ਹੈ ਉੱਥੇ ਧੀ ਦਾ ਜਨਮ ਮਾਪਿਆਂ ਦੇ ਘਰ ਨੂੰ ਸ਼ਿੰਗਾਰਨ ਅਤੇ ਉਸ ਵਿੱਚ ਹਰ ਤਰ੍ਹਾਂ ਦੀਆਂ ਖੁਸ਼ੀਆਂ ਵਿਖੇਰਨ ਵਿੱਚ ਅਹਿਮ ਰੋਲ ਨਿਭਾਉਂਦੀ ਹੈ ਫਰੰਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਰਸੂਲਪੁਰ ਨੇ ਬੱਚਿਆਂ ਨੂੰ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਕੇ ਚੰਗੇ ਨਾਗਰਿਕ ਬਣਨ ਦੀ ਅਪੀਲ ਕੀਤੀ ਮਨਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਆਪਣੇ ਨਗਰ ਵਿੱਚ ਕੀਤੇ ਜਾ ਰਹੇ ਕਾਰਜਾਂ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਰੁਪਿੰਦਰ ਕੌਰ ਸਮਰੌਲੀ, , ਸਤਨਾਮ ਸਿੰਘ, ਕਰਨੈਲ ਸਿੰਘ, ਬਹਾਦਰ ਸਿੰਘ, ਮਨਜੀਤ ਕੌਰ,ਸ਼ਿੰਗਾਰ ਕੌਰ, ਮਨਪ੍ਰੀਤ ਸਿੰਘ ਸਾਰੇ ਪੰਚ, ਬਿਮਲਾ ਦੇਵੀ ਹੈਲਪਰ, ਆਂਗਨਵਾੜੀ ਸੈਂਟਰ, ਨੰਬਰਦਾਰ ਮਲਕੀਤ ਸਿੰਘ, ਨੰਬਰਦਾਰ ਹਰਿੰਦਰ ਸਿੰਘ,ਬਲਮਿੰਦਰ ਸਿੰਘ ਨੰਬਰਦਾਰ ਹਾਜਰ ਸਨ।