ਚੰਡੀਗੜ੍ਹ, 16 ਮਾਰਚ, ਦੇਸ਼ ਕਲਿੱਕ ਬਿਓਰੋ :
ਵਿਦੇਸ਼ ਵਿੱਚ ਪੰਜਾਬੀ ਅਦਾਕਾਰ ਅਮਨ ਧਾਲੀਵਾਲ ਉਤੇ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਅਦਾਕਾਰ ਅਮਨ ਧਾਲੀਵਾਲ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ ਹੈ। ਜ਼ਖਮੀ ਹਾਲਤ ਵਿੱਚ ਅਮਨ ਧਾਲੀਵਾਲ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਮਨ ਜਦੋਂ ਅਮਰੀਕਾ ਦੇ ਇਕ ਜਿੰਮ ਵਿੱਚ ਕਸਰਤ ਕਰ ਰਿਹਾ ਸੀ, ਤਾਂ ਉਸ ਸਮੇਂ ਹਮਲਾਵਰ ਚਾਕੂਆਂ ਨਾਲ ਜਿੰਮ ਵਿੱਚ ਦਾਖਲ ਹੋਏ ਅਤੇ ਉਸ ਉਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਜ਼ਖਮੀ ਹਾਲਤ ਵਿੱਚ ਅਮਨ ਧਾਲੀਵਾਲ ਦੀਆਂ ਫੋਟੋ ਸੋਸ਼ਲ ਮੀਡੀਆ ਉਤੇ ਵਾਈਰਲ ਹੋ ਰਹੀਆਂ ਹਨ। ਅਮਨ ਧਾਲੀਵਾਲ ਦੇ ਸਰੀਰ ‘ਤੇ ਜ਼ਖਮਾਂ ਦੇ ਨਿਸ਼ਾਨ ਹਨ ਅਤੇ ਉਨ੍ਹਾਂ ਦੇ ਸਰੀਰ ‘ਤੇ ਪੱਟੀਆਂ ਬੱਝੀਆਂ ਹਨ। ਉੱਥੇ ਹੀ ਦੂਜੇ ਪਾਸੇ ਸੋਸ਼ਲ ਮੀਡੀਆ ’ਤੇ ਉਨ੍ਹਾਂ ’ਤੇ ਹੋਏ ਹਮਲੇ ਦੀਆਂ ਵੀਡੀਓ ਵੀ ਸਾਹਮਣੇ ਆ ਰਹੀਆਂ ਹਨ।
ਇਰਲ ਹੋ ਰਹੀ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਅਮਨ ਧਾਲੀਵਾਲ ਨੇ ਬਹੁਤ ਹੀ ਬਹਾਦਰੀ ਦੇ ਨਾਲ ਹਮਲਾਵਾਰ ਨੂੰ ਦਬੋਚਿਆ ਜਿਸ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਵੀ ਉਸ ਨੂੰ ਕਾਬੂ ਕਰ ਲਿਆ। ਪਰ ਇਸ ਦੌਰਾਨ ਅਮਨ ਧਾਲੀਵਾਲ ਕਾਫੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਸਿਹਤਮੰਦੀ ਦੀ ਅਰਦਾਸ ਕੀਤੀ ਜਾ ਰਹੀ ਹੈ।