ਨਵੀਂ ਦਿੱਲੀ, 22 ਮਾਰਚ, ਦੇਸ਼ ਕਲਿਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੁੱਧਵਾਰ ਨੂੰ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਇੱਕ ਸਮਾਗਮ ਦੌਰਾਨ ਦੁਪਹਿਰ ਕਰੀਬ 12:30 ਵਜੇ ਭਾਰਤ ਵਿੱਚ ਅੰਤਰਰਾਸ਼ਟਰੀ ਦੂਰਸੰਚਾਰ ਸੰਘ ਦੇ ਨਵੇਂ ਖੇਤਰੀ ਦਫ਼ਤਰ ਅਤੇ ਨਵੀਨਤਾ ਕੇਂਦਰ ਦਾ ਉਦਘਾਟਨ ਕਰਨਗੇ। ਸਮਾਗਮ ਦੌਰਾਨ, ਪ੍ਰਧਾਨ ਮੰਤਰੀ ਭਾਰਤ 6ਜੀ ਵਿਜ਼ਨ ਦਸਤਾਵੇਜ਼ (ਦ੍ਰਿਸ਼ਟੀ ਪੱਤਰ) ਦਾ ਉਦਘਾਟਨ ਕਰਨਗੇ ਅਤੇ 6ਜੀ ਖੋਜ ਅਤੇ ਵਿਕਾਸ ਕੇਂਦਰ ਨੂੰ ਵੀ ਲਾਂਚ ਕਰਨਗੇ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ 'ਕਾਲ ਬਿਫੋਰ ਯੂ ਡਿਗ' ਐਪ ਵੀ ਲਾਂਚ ਕਰਨਗੇ। ਪ੍ਰਧਾਨ ਮੰਤਰੀ ਇਸ ਮੌਕੇ ਇੱਕ ਇਕੱਠ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਗਤੀ ਸ਼ਕਤੀ ਦੇ ਅਧੀਨ ਬੁਨਿਆਦੀ ਢਾਂਚਾ ਕਨੈਕਟੀਵਿਟੀ ਪ੍ਰੋਜੈਕਟਾਂ ਦੇ ਏਕੀਕ੍ਰਿਤ ਯੋਜਨਾਬੰਦੀ ਅਤੇ ਤਾਲਮੇਲ ਨਾਲ ਲਾਗੂ ਕਰਨ ਦੇ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਦੀ ਉਦਾਹਰਣ ਦਿੰਦੇ ਹੋਏ, ਕਾਲ ਬਿਫੋਰ ਯੂ ਡਿਗ (ਸੀਬੀਯੂਡੀ) ਐਪ ਆਪਟੀਕਲ ਫਾਈਬਰ ਕੇਬਲਾਂ ਵਰਗੀਆਂ ਅੰਤਰੀਵ ਸੰਪਤੀਆਂ ਨੂੰ ਵਿਵਸਥਿਤ ਕਰਨ ਲਈ ਇੱਕ ਸਾਧਨ ਹੈ, ਜੋ ਕਿ ਖੁਦਾਈ ਅਤੇ ਮਾਈਨਿੰਗ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਸੰਕਲਪਿਤ ਹੈ।ਇਸ ਨਾਲ ਦੇਸ਼ ਨੂੰ ਹਰ ਸਾਲ ਕਰੀਬ 3000 ਕਰੋੜ ਰੁਪਏ ਦਾ ਨੁਕਸਾਨ ਹੁੰਦਾ ਹੈ।