ਸੂਰਤ,23 ਮਾਰਚ,ਦੇਸ਼ ਕਲਿਕ ਬਿਊਰੋ:
ਰਾਹੁਲ ਗਾਂਧੀ ਵੱਲੋਂ ਦਿੱਤੇ ਵਿਵਾਦਤ ਬਿਆਨ ਕਿ 'ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੁੰਦਾ ਹੈ...' 'ਤੇ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਜੇਲ੍ਹ ਦੀ ਸਜ਼ਾ ਸੁਣਾਈ।ਰਾਹੁਲ ਦੇ ਖਿਲਾਫ ਪਿਛਲੇ 4 ਸਾਲਾਂ ਤੋਂ ਮਾਣਹਾਨੀ ਦਾ ਕੇਸ ਚੱਲ ਰਿਹਾ ਸੀ। ਇਸ ਤੋਂ ਪਹਿਲਾਂ 17 ਮਾਰਚ ਨੂੰ ਅਦਾਲਤ ਨੇ ਮਾਮਲੇ 'ਚ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਫੈਸਲਾ ਸੁਣਾਏ ਜਾਣ ਦੇ ਸਮੇਂ ਰਾਹੁਲ ਅਦਾਲਤ 'ਚ ਮੌਜੂਦ ਰਹਿਣਗੇ।ਰਾਹੁਲ ਅੱਜ ਸਵੇਰੇ ਦਿੱਲੀ ਤੋਂ ਸੂਰਤ ਪਹੁੰਚੇ। ਉਸ ਦੀ ਸੁਰੱਖਿਆ ਲਈ 150 ਜਵਾਨ ਤਾਇਨਾਤ ਕੀਤੇ ਗਏ ਹਨ। ਅਦਾਲਤ ਦੇ ਬਾਹਰ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਿਟੀ ਕਾਂਗਰਸ ਅਨੁਸਾਰ 200 ਤੋਂ ਵੱਧ ਵਰਕਰ ਰਾਹੁਲ ਗਾਂਧੀ ਦਾ ਸਵਾਗਤ ਕਰਨਗੇ। ਇਸ ਵਿੱਚ ਹਰ ਵਾਰਡ ਦੇ ਅਹੁਦੇਦਾਰਾਂ ਦਾ ਹਾਜ਼ਰ ਹੋਣਾ ਲਾਜ਼ਮੀ ਹੈ।