ਦੇਹਰਾਦੂਨ, 23 ਮਾਰਚ, ਦੇਸ਼ ਕਲਿਕ ਬਿਊਰੋ :
ਉੱਤਰਾਖੰਡ ਦੇ ਟਨਕਪੁਰ ਸਥਿਤ ਪੂਰਨਗਿਰੀ ਧਾਮ ਵਿਖੇ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਬੱਸ ਨੇ ਪਾਰਕਿੰਗ ਵਿੱਚ ਸੁੱਤੇ ਸ਼ਰਧਾਲੂਆਂ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਹੁਣ ਤੱਕ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਅੱਠ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਫਿਲਹਾਲ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਚੰਪਾਵਤ ਜ਼ਿਲੇ ਦੀ ਪੁਲਸ ਜ਼ਖਮੀਆਂ ਨੂੰ ਹਸਪਤਾਲ ਲੈ ਗਈ। ਉੱਥੇ ਪਹੁੰਚੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।ਪੁਲਿਸ ਪ੍ਰਸ਼ਾਸਨ ਇਸ ਗੱਲ ਦੀ ਜਾਂਚ ਕਰ ਰਿਹਾ ਹੈ ਕਿ ਆਖਿਰ ਹਾਦਸਾ ਕਿਵੇਂ ਵਾਪਰਿਆ।ਰੋਡਵੇਜ਼ ਦੀ ਬੱਸ ਬੇਕਾਬੂ ਹੋਣ ਜਾਂ ਡਰਾਈਵਰ ਨੂੰ ਨੀਂਦ ਆਉਣ ਕਾਰਨ ਅਜਿਹਾ ਹਾਦਸਾ ਵਾਪਰਿਆ,ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।