ਪਾਤੜਾਂ: 25 ਮਾਰਚ, ਦੇਸ਼ ਕਲਿੱਕ ਬਿਓਰੋ -
ਜਲ ਸਪਲਾਈ ਅਤੇ ਸੈਨੀਟੇਸ਼ਨ ਦਾ ਆਯੋਜਨ ਕੀਤਾ ਗਿਆ। ਜਿਸ ’ਚ ਵੱਡੀ ਗਿਣਤੀ ਵਿਚ ਪੁੱਜੇ ਵਰਕਰ ਸਾਥੀਆਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਸਰਕਲ ਪ੍ਰਧਾਨ ਗੁਰਚਰਨ ਸਿੰਘ ਅਤੇ ਬ੍ਰਾਂਚ ਆਗੂਆਂ ਅਵਤਾਰ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਅਤੇ ਦਫਤਰਾਂ ਵਿਚ ਵੱਖ ਵੱਖ ਪੋਸਟਾਂ ’ਤੇ ਪਿਛਲੇ 10 ਤੋਂ 15 ਸਾਲਾਂ ਦੇ ਅਰਸੇ ਤੋਂ ਇਕ ਵਰਕਰ ਦੇ ਰੂਪ ’ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਅਧਾਰ ’ਤੇ ਸਬੰਧਤ ਵਿਭਾਗ ’ਚ ਸ਼ਾਮਲ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਸਮੇਤ ਯੂਨੀਅਨ ਦੇ ‘ਮੰਗ-ਪੱਤਰ’ ’ਚ ਦਰਜ ਮੰਗਾਂ ਸਬੰਧੀ ਪੰਜਾਬ ਸਰਕਾਰ ਦੀ ਕੈਬਨਿਟ ‘ਸਬ-ਕਮੇਟੀ’ ਮੈਂਬਰ -ਕਮ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਜਲ ਸਪਲਾਈ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਨਾਲ 13 ਫਰਵਰੀ ਨੂੰ ਚੰਡੀਗੜ੍ਹ ਸੈਕਟਰੀਏਟ ਜਥੇਬੰਦੀ ਦੇ ਸੂਬਾ ਆਗੂਆਂ ਦੇ ਨਾਲ ਪੈਨਲ ਮੀਟਿੰਗ ਹੋਈ ਸੀ, ਜਿਸ ’ਚ ਬਣੀ ਸਹਿਮਤੀ ਮੁਤਾਬਕ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਨੂੰ ਵਿਭਾਗ ’ਚ ਸ਼ਾਮਲ ਕਰਨ ਵਾਸਤੇ ਪਾਲਸੀ (ਤਜਵੀਜ) ਤਿਆਰ ਕਰਨ ਲਈ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਸੀ ਅਤੇ ਇਹ ਪਾਲਸੀ ਤਿਆਰ ਕਰਨ ਲਈ 15 ਮਾਰਚ ਤੱਕ ਸਮਾਂ ਲਿਆ ਗਿਆ ਸੀ ਪਰ ਤ੍ਰਾਂਸਦੀ ਇਹ ਹੈ ਕਿ ਅਜੇ ਤੱਕ ਜਿੱਥੇ ਇਨਲਿਸਟਮੈਂਟ/ਆਊਟਸੋਰਸ ਕਾਮਿਆ ਨੂੰ ਵਿਭਾਗ ’ਚ ਲੈਣ ਲਈ ਪ੍ਰਪੋਜਲ ਨਹੀਂ ਬਣਾਈ ਗਈ ਹੈ ਉਥੇ ਇਸ ਪੈਨਲ ਮੀਟਿੰਗ ’ਚ ਬਣੀ ਸਹਿਮਤੀ ਮੁਤਾਬਿਕ ਪ੍ਰੋਸੀਡਿੰਗ ਤੱਕ ਨਹੀਂ ਜਾਰੀ ਕੀਤੀ ਗਈ ਹੈ। ਜਿਸ ਸਬੰਧੀ ਕੈਬਨਿਟ ਸਬ-ਕਮੇਟੀ- ਮੰਤਰੀਆਂ ਅਤੇ ਵਿਭਾਗੀ ਅਧਿਕਾਰੀਆਂ ਨੂੰ ਜਥੇਬੰਦੀ ਵਲੋਂ ਦੋ ਵਾਰ ‘ਯਾਦ-ਪੱਤਰ’ ਭੇਜੇ ਗਏ, ਜਿਸ ਤੇ ਵੀ ਕੋਈ ਗੌਰ ਨਹੀਂ ਕੀਤਾ ਗਿਆ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਕੈਬਨਿਟ ਮੰਤਰੀਆਂ ਦੁਆਰਾ ਜੋ ਵਾਅਦੇ ਪੈਨਲ ਮੀਟਿੰਗ ਵਿਚ ਯੂਨੀਅਨ ਦੇ ਨਾਲ ਕੀਤੇ ਗਏ ਸਨ, ਉਹ ਸਰਾਸਰ ਝੂਠੇ ਸਾਬਿਤ ਹੋ ਰਹੇ ਹਨ। ਜਿਸਦੇ ਚਲਦੇ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਯੂਨੀਅਨ ਵਲੋਂ ਭਵਿੱਖ ਵਿਚ ਪੰਜਾਬ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਇਸ ਕਰਕੇ ਹੁਣ ਮਜਬੂਰੀ ਵੱਸ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਮਿਤੀ 29 ਮਾਰਚ ਨੂੰ ਸੰਗਰੂਰ ਵਿਖੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਦਾ ਘਿਰਾਓ ਕਰਕੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਪੂਰ ਅਮਨ ਸੂਬਾ ਪੱਧਰੀ ਧਰਨਾ ਅਣਮਿੱਥੇ ਸਮੇਂ ਲਈ ਦਿੱਤਾ ਜਾਵੇਗਾ। ਇਸ ਲਈ ਜੇਕਰ ਫਿਰ ਵੀ ਪੰਜਾਬ ਸਰਕਾਰ ਵਲੋਂ ਯੂਨੀਅਨ ਦੇ ‘ਮੰਗ-ਪੱਤਰ’ ’ਚ ਦਰਜ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ ਇਸਦੇ ਨਾਲ ਹੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਰਿਹਾਇਸ਼ ਦਾ ਵੀ ਘਿਰਾਓ ਕੀਤਾ ਜਾਵੇਗਾ। ਇਸ ਲਈ ਜਥੇਬੰਦੀ ਦੀ ਮੰਗ ਕੀਤੀ ਕਿ ਇਕ ਵਰਕਰ ਦੇ ਰੂਪ ’ਚ ਕੰਮ ਕਰਦੇ ਇਨਲਿਸਟਮੈਂਟ/ਆਊਟਰਸੋਰਸ ਵਰਕਰਾਂ ਦੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਲਈ ਤੁਰੰਤ ਫੈਸਲਾ ਲਿਆ ਜਾਵੇ। ਕਿਰਤ ਵਿਭਾਗ ਪੰਜਾਬ ਸਰਕਾਰ ਦੇ ਪੱਤਰ ਨੰਬਰ ਐਸਟੀ/10279 ਮਿਤੀ 11-10-2022 ਨੂੰ ਵਧੀਆਂ ਉਜਰਤਾਂ ਤਹਿਤ ਇਨਲਿਸਟਮੈਂਟ/ਆਊਟਸੋਰਸ ਕਾਮਿਆਂ ਦੀਆਂ ਉਜਰਤਾਂ ’ਚ ਵੀ ਉਪਰੋਕਤ 715 ਰੁਪਏ ਵਾਧਾ ਲਾਗੂ ਕੀਤਾ ਜਾਵੇ ਅਤੇ ਬਣਦਾ ਪਿਛਲਾ 2 ਸਾਲ ਦਾ ਬਕਾਇਆ ਮਿਹਨਤਾਨਾ ਅਤੇ ਈ.ਪੀ.ਐਫ. ਅਤੇ ਈ.ਐਸ.ਆਈ. ਦਾ ਬਕਾਇਆ ਏਰੀਅਰ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਜਿੱਥੇ ਇਕ ਪਾਸੇ ਮੰਗਾਂ ਦਾ ਹੱਲ ਕਰਨ ’ਚ ਅਣਦੇਖੀ ਕੀਤੀ ਜਾ ਰਹੀ ਹੈ ਉਥੇ ਹੀ ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ ਸਾਲਾਂਬੱਧੀ ਅਰਸ਼ੇ ਤੋਂ ਕੰਮ ਕਰਦੇ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੂੰ ਬੇਰੁਜਗਾਰ ਕਰਨ ਵਾਲੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਰਕਰਾਂ ਦੇ ਕੱਚੇ-ਪਿੱਲੇ ਰੁਜਗਾਰ ਨੂੰ ਬਚਾਉਣ ਦੇ ਨਾਲ ਨਾਲ ਪੱਕਾ ਰੁਜਗਾਰ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਉਲੀਕੇ ਸੂਬਾ ਪੱਧਰੀ ਧਰਨੇ ’ਚ ਇਥੋਂ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆ ਸਮੇਤ ਸ਼ਾਮਲ ਹੋਣਗੇ।