ਨਵੀਂ ਦਿੱਲੀ, 26 ਮਾਰਚ, ਦੇਸ਼ ਕਲਿਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਦੇਸ਼ ਨੂੰ ਸੰਬੋਧਨ ਕਰਨਗੇ। ਇਹ ਮਨ ਕੀ ਬਾਤ ਦਾ 99ਵਾਂ ਐਪੀਸੋਡ ਹੋਵੇਗਾ। ਖਬਰਾਂ ਮੁਤਾਬਕ ਇਸ ਪ੍ਰੋਗਰਾਮ 'ਚ ਪੀਐੱਮ ਮੋਦੀ ਪੱਛਮੀ ਬੰਗਾਲ ਦੇ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਮਛੇਰਿਆਂ ਨਾਲ ਗੱਲ ਕਰ ਸਕਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਸਕਦੇ ਹਨ। ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਆਮ ਲੋਕਾਂ ਨੂੰ ਆਪਣੇ ਵਿਚਾਰ ਸਾਂਝੇ ਕਰਨ ਅਤੇ ਸਮਾਜਿਕ ਤਬਦੀਲੀ ਲਿਆਉਣ ਵਾਲੇ ਪ੍ਰੇਰਕ ਯਤਨਾਂ ਨੂੰ ਉਜਾਗਰ ਕਰਨ ਲਈ ਸੱਦਾ ਦਿੱਤਾ ਸੀ। ਉਨ੍ਹਾਂ ਨੇ ਮਨ ਕੀ ਬਾਤ ਦੇ ਆਉਣ ਵਾਲੇ ਐਪੀਸੋਡ ਵਿੱਚ ਵਿਚਾਰਾਂ ਅਤੇ ਵਿਸ਼ਿਆਂ ਨੂੰ ਸਾਂਝਾ ਕਰਨ ਲਈ ਵੀ ਪ੍ਰੇਰਿਤ ਕੀਤਾ ਸੀ।ਜ਼ਿਕਰਯੋਗ ਹੈ ਕਿ ਅਗਲੇ ਮਹੀਨੇ 30 ਅਪ੍ਰੈਲ ਨੂੰ ਪੀਐਮ ਮੋਦੀ ਦੀ ਮਨ ਕੀ ਬਾਤ ਦਾ 100ਵਾਂ ਐਪੀਸੋਡ ਹੋਵੇਗਾ। ਇਸ ਲਈ ਭਾਜਪਾ ਅਤੇ ਸਰਕਾਰ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਲੱਖ ਤੋਂ ਵੱਧ ਬੂਥਾਂ 'ਤੇ ਸਕਰੀਨਾਂ ਲਗਾ ਕੇ ਲੋਕਾਂ ਨੂੰ ਸੁਣਾਉਣ ਦੀ ਯੋਜਨਾ ਬਣਾਈ ਜਾ ਸਕਦੀ ਹੈ।