ਮੋਰਿੰਡਾ, 26 ਮਾਰਚ ( ਭਟੋਆ )
ਪਿੰਡ ਰਸੂਲਪੁਰ ਵਿਖੇ ਰਵੀਦਾਸ ਭਗਤ ਵੈਲਫੇਅਰ ਸੇਵਾ ਸੁਸਾਇਟੀ ਰਸੂਲਪੁਰ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਬਲਵਿੰਦਰ ਸਿੰਘ ਅਤੇ ਮੀਤ ਪ੍ਰਧਾਨ ਲਖਵੀਰ ਸਿੰਘ ਨੇ ਦੱਸਿਆ ਕਿ ਖੂਨਦਾਨ ਕੈਂਪ ਦਾ ਉਦਘਾਟਨ ਸਰਪੰਚ ਰੁਲਦਾ ਸਿੰਘ ਵਲੋਂ ਕੀਤਾ ਗਿਆ। ਉਹਨਾਂ ਦੱਸਿਆ ਕਿ ਸਰਕਾਰੀ ਹਸਪਤਾਲ ਲੁਧਿਆਣਾ ਦੇ ਡਾਕਟਰਾਂ ਦੀ ਟੀਮ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਵਿੱਚ 52 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ, ਹਰਮੀਤ ਸਿੰਘ, ਰਤਨ ਸਿੰਘ, ਅਜੈਬ ਸਿੰਘ, ਮੇਜਰ ਸਿੰਘ, ਨੰਬਰਦਾਰ ਗੁਰਦੀਪ ਸਿੰਘ, ਗੁਰਵਿੰਦਰ ਸਿੰਘ ਅਤੇ ਰਣਜੀਤ ਸਿੰਘ ਆਦਿ ਹਾਜ਼ਰ ਸਨ।