ਨਵੀਂ ਦਿੱਲੀ, 27 ਮਾਰਚ, ਦੇਸ਼ ਕਲਿਕ ਬਿਊਰੋ :
ਸੰਸਦ ਦੇ ਦੋਵਾਂ ਸਦਨਾਂ ਦਾ ਸੈਸ਼ਨ ਅੱਜ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ। ਅਡਾਨੀ ਮੁੱਦੇ 'ਤੇ ਕਾਂਗਰਸ ਨੇਤਾ ਇਕ ਵਾਰ ਫਿਰ ਕੇਂਦਰ ਖਿਲਾਫ ਪ੍ਰਦਰਸ਼ਨ ਕਰਨ ਜਾ ਰਹੇ ਹਨ। ਦੂਜੇ ਪਾਸੇ ਰਾਹੁਲ ਗਾਂਧੀ ਨੂੰ ਅਯੋਗ ਕਰਾਰ ਦਿੱਤੇ ਜਾਣ ‘ਤੇ ਕਾਂਗਰਸ ਦੇ ਸੰਸਦ ਮੈਂਬਰ ਕਾਲੇ ਕੱਪੜੇ ਪਾ ਕੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਜਾਣਗੇ।ਇਸ ਤੋਂ ਪਹਿਲਾਂ ਅਗਸਤ 2022 'ਚ ਰਾਹੁਲ ਗਾਂਧੀ ਸਮੇਤ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਮਹਿੰਗਾਈ, ਜੀਐੱਸਟੀ ਅਤੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਕਾਲੇ ਕੱਪੜੇ ਪਾ ਕੇ ਪ੍ਰਦਰਸ਼ਨ ਕੀਤਾ ਸੀ। ਰਾਸ਼ਟਰਪਤੀ ਭਵਨ ਵੱਲ ਮਾਰਚ ਵੀ ਕੀਤਾ।ਐਤਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਨੂੰ ਲੈ ਕੇ ਰਾਜਘਾਟ 'ਤੇ ਪਾਰਟੀ ਨੇਤਾਵਾਂ ਨਾਲ ਸੱਤਿਆਗ੍ਰਹਿ ਕੀਤਾ। ਜਿਸ ਵਿੱਚ ਪ੍ਰਿਅੰਕਾ ਗਾਂਧੀ ਵਾਡਰਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਕੇਸੀ ਵੇਣੂ ਗੋਪਾਲ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ ਨੇ ਵੀ ਸ਼ਿਰਕਤ ਕੀਤੀ।