ਚੰਡੀਗੜ੍ਹ, 28 ਮਾਰਚ, ਦੇਸ਼ ਕਲਿੱਕ ਬਿਓਰੋ :
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਕਵਿਤਾ ਦੇ ਰਾਹੀਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿੱਚ ਵਿਅੰਗ ਰਾਹੀਂ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ। ਕੇਜਰੀਵਾਲ ਨੇ ਕਿਹਾ ਕਿ ਇਸ ਸ੍ਰਿਸ਼ਟੀ ਦੀ ਰਚਨਾ ਹੀ 2014 ਵਿੱਚ ਹੋਈ ਸੀ, ਜਦੋਂ ਕੇਂਦਰ ਵਿੱਚ ਭਾਜਪਾ ਸੱਤਾ ਵਿੱਚ ਆਈ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੀਰੋ ਭ੍ਰਿਸ਼ਟਾਚਾਰ ਮਾਡਲ ਦੱਸਿਆ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਪੜ੍ਹੀ ਲਿਖੀ ਅਤੇ ਕੇਂਦਰ ਵਿੱਚ ਅਣਪੜ੍ਹ ਸਰਕਾਰ ਹੈ। ਇਸ ਦੌਰਾਨ ਉਨ੍ਹਾਂ ਇਕ ਕਵਿਤਾ ਵੀ ਸੁਣਾਈ।