ਨਵੀਂ ਦਿੱਲੀ,30 ਮਾਰਚ,ਦੇਸ਼ ਕਲਿਕ ਬਿਊਰੋ:
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਨਿੱਜੀ ਚੈਨਲ ਨਾਲ ਗੱਲ ਕਰਦਿਆਂ ਕਿਹਾ ਕਿ ਯੂਪੀਏ ਸ਼ਾਸਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਸਾਉਣ ਲਈ ਉਨ੍ਹਾਂ 'ਤੇ ਦਬਾਅ ਪਾਇਆ ਗਿਆ ਸੀ। ਸ਼ਾਹ ਨੇ ਕਿਹਾ ਕਿ ਉਦੋਂ ਸੀਬੀਆਈ ਗੁਜਰਾਤ ਵਿੱਚ ਸੋਹਰਾਬੂਦੀਨ ਸ਼ੇਖ ਐਨਕਾਊਂਟਰ ਮਾਮਲੇ ਵਿੱਚ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਸੀ।ਅਮਿਤ ਸ਼ਾਹ ਨਿਊਜ਼ 18 ਦੇ ਪ੍ਰੋਗਰਾਮ 'ਚ ਬੋਲ ਰਹੇ ਸਨ। ਉਨ੍ਹਾਂ ਨੇ ਏਜੰਸੀਆਂ ਦੀ ਦੁਰਵਰਤੋਂ ਦੇ ਦੋਸ਼ 'ਤੇ ਕਿਹਾ ਕਿ ਮੈਂ ਤੁਹਾਨੂੰ ਦੱਸਾਂਗਾ ਕਿ ਏਜੰਸੀਆਂ ਦੀ ਦੁਰਵਰਤੋਂ ਕਿਵੇਂ ਕੀਤੀ ਗਈ। ਮੈਂ ਇਸ ਦਾ ਸ਼ਿਕਾਰ ਹੋਇਆ ਹਾਂ। ਕਾਂਗਰਸ ਨੇ ਸਾਡੇ 'ਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਨਹੀਂ ਕੀਤਾ। ਜਦੋਂ ਮੈਂ ਗੁਜਰਾਤ ਦਾ ਗ੍ਰਹਿ ਮੰਤਰੀ ਸੀ ਤਾਂ ਇੱਕ ਐਨਕਾਊਂਟਰ ਹੋਇਆ ਸੀ। ਸੀਬੀਆਈ ਨੇ ਕੇਸ ਦਰਜ ਕਰਕੇ ਮੈਨੂੰ ਗ੍ਰਿਫ਼ਤਾਰ ਕਰ ਲਿਆ।ਗ੍ਰਹਿ ਮੰਤਰੀ ਨੇ ਕਿਹਾ ਕਿ 90% ਸਵਾਲਾਂ ਦੇ ਦੌਰਾਨ ਉਹ ਇਹੀ ਕਹਿੰਦੇ ਰਹੇ ਕਿ ਤੁਸੀਂ ਪ੍ਰੇਸ਼ਾਨ ਕਿਉਂ ਹੋ ਰਹੇ ਹੋ। ਮੋਦੀ ਦਾ ਨਾਂ ਲੈ ਦਿਓ ਅਸੀਂ ਤੈਨੂੰ ਛੱਡ ਦੇਵਾਂਗੇ।