Hindi English Monday, 28 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਚੰਡੀਗੜ੍ਹ

More News

'ਜਨਪਰਿਚੈ' ਬਾਰੇ ਚੰਡੀਗੜ੍ਹ ਵਿੱਚ ਇਕ-ਰੋਜ਼ਾ ਵਰਕਸ਼ਾਪ

Updated on Thursday, March 30, 2023 18:03 PM IST


• ਸਾਰੇ ਐਪਸ ਲਈ ਇੱਕ ਡਿਜੀਟਲ ਪਛਾਣ ਵਜੋਂ ਕੰਮ ਕਰਦੇ 'ਜਨਪਰਿਚੈ' ਦੀ ਕਾਰਜਕੁਸ਼ਲਤਾ ਤੋਂ ਜਾਣੂ ਕਰਵਾਉਣ ਲਈ ਕਰਵਾਈ ਗਈ ਵਰਕਸ਼ਾਪ

• ਸਰਕਾਰੀ ਸੇਵਾਵਾਂ ਲਈ ਰਜਿਸਟਰ ਹੋਣ ਦੇ ਚਾਹਵਾਨ ਨਾਗਰਿਕ ਆਪਣੇ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਵੀ 'ਜਨਪਰਿਚੈ' ਦੀ ਕਰ ਸਕਦੇ ਹਨ ਵਰਤੋਂ

ਚੰਡੀਗੜ੍ਹ, 30 ਮਾਰਚ: ਦੇਸ਼ ਕਲਿੱਕ ਬਿਓਰੋ

'ਜਨਪਰਿਚੈ' ਦੀਆਂ ਕਾਰਜਕੁਸ਼ਲਤਾਵਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਐਨ.ਆਈ.ਸੀ. ਪੰਜਾਬ ਵੱਲੋਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਅਤੇ ਐਨ.ਆਈ.ਸੀ. ਦਿੱਲੀ ਜਨਪਰਿਚੈ ਟੀਮ ਦੇ ਸਹਿਯੋਗ ਨਾਲ ਇਥੇ ਮਗਸੀਪਾ ਵਿਖੇ ਇੱਕ-ਰੋਜ਼ਾ ਵਰਕਸ਼ਾਪ ਕਰਵਾਈ ਗਈ।

ਪ੍ਰਸ਼ਾਸਨਿਕ ਸੁਧਾਰ ਵਿਭਾਗ, ਪੰਜਾਬ ਦੇ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ, ਡਿਪਟੀ ਡਾਇਰੈਕਟਰ ਜਨਰਲ ਐਨ.ਆਈ.ਸੀ. ਪੰਜਾਬ ਸ੍ਰੀ ਵਿਵੇਕ ਵਰਮਾ, ਐਸ.ਆਈ.ਓ. ਐਨਆਈਸੀ ਹਰਿਆਣਾ ਸ੍ਰੀ ਦੀਪਕ ਬਾਂਸਲ ਅਤੇ ਐਸ.ਆਈ.ਓ. ਐਨਆਈਸੀ ਚੰਡੀਗੜ੍ਹ ਯੂਟੀ ਸ੍ਰੀ ਰਮੇਸ਼ ਗੁਪਤਾ ਨੇ ਆਪਣੇ ਟੀਮ ਮੈਂਬਰਾਂ ਸਮੇਤ ਇਸ ਵਰਕਸ਼ਾਪ ਵਿੱਚ ਹਿੱਸਾ ਲਿਆ।

'ਜਨਪਰਿਚੈ' ਇੱਕ ਸਿੰਗਲ ਸਾਈਨ ਆਨ ਪਲੇਟਫਾਰਮ ਹੈ, ਜੋ ਸਾਰੀਆਂ ਐਪਲੀਕੇਸ਼ਨਾਂ (ਐਪਸ) ਲਈ ਇੱਕ ਡਿਜੀਟਲ ਪਛਾਣ ਵਜੋਂ ਕੰਮ ਕਰਦਾ ਹੈ। ਇਹ ਵਰਕਸ਼ਾਪ ਕਰਵਾਉਣ ਦਾ ਮਕਸਦ ਹਰ ਕਿਸੇ ਨੂੰ 'ਜਨਪਰਿਚੈ' ਦੀਆਂ ਕਾਰਜਕੁਸ਼ਲਤਾਵਾਂ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਵਿੱਚ ਇਸ ਦੀ ਭੂਮਿਕਾ ਤੋਂ ਜਾਣੂ ਕਰਵਾਉਣਾ ਸੀ।

ਪ੍ਰਮਾਣਿਕਤਾ ਅਤੇ ਪਛਾਣ ਪ੍ਰਬੰਧਨ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਇਹ ਪ੍ਰਣਾਲੀ ਸਰਕਾਰ ਦੁਆਰਾ ਨਾਗਰਿਕਾਂ (ਜੀ2ਸੀ) ਨੂੰ ਨਿਰਵਿਘਨ ਸੇਵਾਵਾਂ ਦੇਣ ਵਿੱਚ ਸਹਾਇਤਾ ਪ੍ਰਦਾਨ ਕਰਦੀ ਹੈ। ਇਸ ਦਾ ਪ੍ਰਸਤਾਵ ਮੀਆਈਟੀ ਦੁਆਰਾ ਦਿੱਤਾ ਗਿਆ ਸੀ ਅਤੇ ਐਨ.ਆਈ.ਸੀ., ਸੀ-ਡੈਕ ਅਤੇ ਐਨਈਜੀਡੀ  ਨੂੰ "ਮੇਰੀ ਪਹਿਚਾਨ" ਤਹਿਤ ਨੈਸ਼ਨਲ ਸਿੰਗਲ ਸਾਈਨ ਆਨ (ਐਨ.ਐਸ.ਐਸ.ਓ.) ਪਲੇਟਫਾਰਮ ਬਣਾਉਣ ਦਾ ਜ਼ਿੰਮਾ ਸੌਂਪਿਆ ਗਿਆ ਸੀ।

'ਜਨਪਰਿਚੈ' ਦਾ ਮੁੱਖ ਉਦੇਸ਼ ਵੱਖ-ਵੱਖ ਨਾਗਰਿਕ ਕੇਂਦਰਿਤ ਸੇਵਾਵਾਂ ਤੱਕ ਪਹੁੰਚ ਲਈ ਵਾਰ-ਵਾਰ ਆਪਣੀ ਪਛਾਣ ਸਾਬਤ ਕਰਨ ਦੇ ਝੰਜਟ ਨੂੰ ਖ਼ਤਮ ਕਰਕੇ ਨਾਗਰਿਕਾਂ ਨੂੰ ਨਿਰਵਿਘਨ ਸਹੂਲਤ ਪ੍ਰਦਾਨ ਕਰਨਾ ਹੈ।

ਕੋਈ ਵੀ ਨਾਗਰਿਕ, ਜੋ ਸਰਕਾਰੀ ਸੇਵਾਵਾਂ ਲਈ ਰਜਿਸਟਰ ਹੋਣਾ ਚਾਹੁੰਦਾ ਹੈ, ਆਪਣੇ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਵੀ 'ਜਨਪਰਿਚੈ' ਦੀ ਵਰਤੋਂ ਕਰ ਸਕਦਾ ਹੈ। ਇਸ ਵਾਸਤੇ ਉਪਭੋਗਤਾ ਨੂੰ ਆਧਾਰ/ਪੈਨ/ਡਰਾਈਵਿੰਗ ਲਾਇਸੈਂਸ ਨਾਲ ਈ-ਕੇਵਾਈਸੀ ਦੀ ਪ੍ਰਕਿਰਿਆ ਕਰਨੀ ਪੈਂਦੀ ਹੈ। ਇਸ ਤਰ੍ਹਾਂ 'ਜਨਪਰਿਚੈ' ਦੇ ਨਾਲ ਇੱਕ ਨਾਗਰਿਕ ਲੌਗਇਨ ਕਰ ਸਕਦਾ ਹੈ ਅਤੇ ਕਈ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਕਰ ਸਕਦਾ ਹੈ। ਇਹ ਛੇ ਵੱਖ-ਵੱਖ ਭਾਸ਼ਾਵਾਂ ਨੂੰ ਸਪੋਰਟ ਕਰਦਾ ਹੈ ਅਤੇ ਜੀਓ-ਫੈਂਸਿੰਗ ਨੂੰ ਜੋੜਨ ਦੀ ਪ੍ਰਕਿਰਿਆ ਵੀ ਪ੍ਰਗਤੀ ਅਧੀਨ ਹੈ।
ਪੰਜਾਬ ਵਿੱਚ ਨਾਗਰਿਕਾਂ ਦੀ ਸਹੂਲਤ ਲਈ ਸਾਰੀਆਂ ਨਾਗਰਿਕ ਕੇਂਦਰਿਤ ਸੇਵਾਵਾਂ 'ਜਨਪਰਿਚੈ' ਰਾਹੀਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਵਰਕਸ਼ਾਪ ਦੌਰਾਨ 'ਜਨਪਰਿਚੈ' ਦਿੱਲੀ ਟੀਮ ਦੇ ਅਧਿਕਾਰੀਆਂ ਨੇ  ਇਸ ਪਲੇਟਫਾਰਮ ਦੀਆਂ ਵਿਸ਼ੇਸ਼ਤਾਵਾਂ, ਕਾਰਜਕੁਸ਼ਲਤਾਵਾਂ, ਮਾਈਗ੍ਰੇਸ਼ਨ ਰਣਨੀਤੀ ਅਤੇ ਇਸਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਅਤੇ ਕੁਝ ਕੇਸ ਸਟੱਡੀਜ਼ ਵੀ ਪੇਸ਼ ਕੀਤੀਆਂ। ਟੀਮ ਨੇ ਮੌਜੂਦਾ ਸਮੇਂ ਸੇਵਾਵਾਂ ਪ੍ਰਦਾਨ ਵਿੱਚ ਚੁਣੌਤੀਆਂ ਅਤੇ 'ਜਨਪਰਿਚੈ' ਦੀ ਲੋੜ ਬਾਰੇ ਵੀ ਗੱਲ ਕੀਤੀ। ਐਸ.ਆਈ.ਓ. ਹਰਿਆਣਾ ਅਤੇ ਐਸ.ਆਈ.ਓ. ਚੰਡੀਗੜ੍ਹ ਨੇ ਇਸ ਪਹਿਲਕਦਮੀ ਲਈ ਐਨ.ਆਈ.ਸੀ. ਪੰਜਾਬ, ਪ੍ਰਸ਼ਾਸਨਿਕ ਸੁਧਾਰ ਵਿਭਾਗ ਅਤੇ ਐਨ.ਆਈ.ਸੀ. ਦਿੱਲੀ ਟੀਮ ਦੀ ਸ਼ਲਾਘਾ ਕੀਤੀ।

ਵੀਡੀਓ

ਹੋਰ
Have something to say? Post your comment
ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

: ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

: ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

: ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

: ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

: ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

X