ਨਵੀਂ ਦਿੱਲੀ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਐਤਵਾਰ ਨੂੰ ਅਸਾਮ ਦੇ ਗੁਹਾਟੀ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹੋਣਗੇ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਅਰਵਿੰਦ ਕੇਜਰੀਵਾਲ ਕਈ ਅਹਿਮ ਐਲਾਨ ਕਰ ਸਕਦੇ ਹਨ। ਇਹ ਜਨ ਸਭਾ ਸੋਨਾਰਾਮ ਹਾਈ ਸਕੂਲ, ਭਾਰਲੁਮੁਖ, ਗੁਹਾਟੀ ਵਿਖੇ ਹੋਵੇਗੀ। ਇਸ ਦਾ ਆਯੋਜਨ ਅਸਾਮ ਪ੍ਰਦੇਸ਼ ਆਮ ਆਦਮੀ ਪਾਰਟੀ (ਆਪ) ਵੱਲੋਂ ਕੀਤਾ ਜਾ ਰਿਹਾ ਹੈ। ਇਸ ਜਨ ਸਭਾ ਦੌਰਾਨ 'ਆਪ' ਦੇ ਉੱਤਰ ਪੂਰਬ ਦੇ ਇੰਚਾਰਜ ਰਾਜੇਸ਼ ਸ਼ਰਮਾ ਵੀ ਮੌਜੂਦ ਰਹਿਣਗੇ।ਜਿਕਰਯੋਗ ਹੈ ਕਿ ਸੀਐਮ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਅਸਾਮ ਦੇ ਸੀਐਮ ਹਿਮੰਤ ਬਿਸਵਾ ਸਰਮਾ ਦੇ ਖਿਲਾਫ ਕਈ ਰਾਜਾਂ ਵਿੱਚ ਕੇਸ ਦਰਜ ਹਨ। ਇਸ ਤੋਂ ਬਾਅਦ ਸਰਮਾ ਨੇ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਕਿ ਉਹ ਅਸਾਮ 'ਚ ਆ ਕੇ ਇਕ ਵਾਰ ਇਹ ਦੋਸ਼ ਲਾਉਣ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਰੈਲੀ ਵਿੱਚ ਮੇਰੇ ਖ਼ਿਲਾਫ਼ ਇੱਕ ਵੀ ਸ਼ਬਦ ਬੋਲਿਆ ਤਾਂ ਉਹ ਮਾਣਹਾਨੀ ਦਾ ਕੇਸ ਕਰਨਗੇ।