ਨਵੀਂ ਦਿੱਲੀ, 3 ਅਪ੍ਰੈਲ , ਦੇਸ਼ ਕਲਿਕ ਬਿਊਰੋ :
2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿਰੋਧੀ ਪਾਰਟੀਆਂ ਇਕਜੁੱਟ ਹੋਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਤਾਮਿਲਨਾਡੂ ਦੇ ਮੁੱਖ ਮੰਤਰੀ ਅਤੇ ਡੀਐਮਕੇ ਪ੍ਰਧਾਨ ਐਮਕੇ ਸਟਾਲਿਨ ਦੀ ਪ੍ਰਧਾਨਗੀ ਹੇਠ ਅੱਜ ਦਿੱਲੀ ਵਿੱਚ ਇੱਕ ਮਹਾਸਭਾ ਹੋਣ ਜਾ ਰਹੀ ਹੈ। ਇਸ ਵਿੱਚ ਕਰੀਬ 20 ਪਾਰਟੀਆਂ ਦੇ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਬੈਠਕ 'ਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਤੇਜਸਵੀ ਯਾਦਵ ਵੀ ਮੌਜੂਦ ਰਹਿਣਗੇ।ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਨੂੰ ਇਕਜੁੱਟ ਕਰਨ ਲਈ ਡੀਐਮਕੇ ਦੂਜੀ ਵਾਰ ਅਜਿਹਾ ਯਤਨ ਕਰ ਰਹੀ ਹੈ। ਇਸ ਤੋਂ ਪਹਿਲਾਂ 1 ਮਾਰਚ ਨੂੰ ਸਟਾਲਿਨ ਦੇ 70ਵੇਂ ਜਨਮ ਦਿਨ 'ਤੇ ਵਿਰੋਧੀ ਧਿਰ ਦੇ ਨੇਤਾ ਚੇਨਈ 'ਚ ਇਕਜੁੱਟ ਹੋਏ ਸਨ।ਐੱਨਡੀਟੀਵੀ ਦੀਆਂ ਰਿਪੋਰਟਾਂ ਮੁਤਾਬਕ ਅਰਵਿੰਦ ਕੇਜਰੀਵਾਲ, ਮਮਤਾ ਬੈਨਰਜੀ ਅਤੇ ਤੇਲੰਗਾਨਾ ਦੇ ਸੀਐੱਮ ਕੇ.ਕੇ. ਚੰਦਰਸ਼ੇਖਰ ਰਾਓ ਨੇ ਵੀ ਆਪੋ-ਆਪਣੀਆਂ ਪਾਰਟੀਆਂ ਦੇ ਵਰਕਰਾਂ ਨੂੰ ਇਸ ਮਹਾਂਸਭਾ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਸਟਾਲਿਨ ਭਾਜਪਾ ਖ਼ਿਲਾਫ਼ ਮਜ਼ਬੂਤ ਗੱਠਜੋੜ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।