ਰੇਲਵੇ ‘ਚ ਬਜ਼ੁਰਗਾਂ ਨੂੰ ਮਿਲਦੀ ਰਿਆਇਤ ਮੁੜ ਬਹਾਲ ਕਰਨ ਲਈ ਕਿਹਾ
ਨਵੀਂ ਦਿੱਲੀ,3 ਅਪ੍ਰੈਲ,ਦੇਸ਼ ਕਲਿਕ ਬਿਊਰੋ:
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੇਲਵੇ 'ਚ ਬਜ਼ੁਰਗਾਂ ਨੂੰ ਛੋਟ ਦੇਣ ਲਈ ਪੱਤਰ ਲਿਖਿਆ ਹੈ ਅਤੇ ਇਸ ਪੱਤਰ ਰਾਹੀਂ ਉਨ੍ਹਾਂ ਪ੍ਰਧਾਨ ਮੰਤਰੀ 'ਤੇ ਵੀ ਨਿਸ਼ਾਨਾ ਸਾਧਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਲਿਖਿਆ ਹੈ ਕਿ ਬਜ਼ੁਰਗਾਂ ਦੀ ਛੋਟ ਨੂੰ ਖਤਮ ਕਰਨਾ ਬਹੁਤ ਮੰਦਭਾਗਾ ਹੈ ਕਿਉਂਕਿ ਬਜ਼ੁਰਗਾਂ ਦੇ ਆਸ਼ੀਰਵਾਦ ਤੋਂ ਬਿਨਾਂ ਦੇਸ਼ ਤਰੱਕੀ ਨਹੀਂ ਕਰ ਸਕਦਾ।ਜਿਕਰਯੋਗ ਹੈ ਕਿ ਰੇਲਵੇ ਕਿਰਾਏ 'ਚ ਸੀਨੀਅਰ ਸਿਟੀਜ਼ਨਾਂ ਨੂੰ ਦਿੱਤੀ ਜਾਣ ਵਾਲੀ ਰਿਆਇਤ ਨੂੰ ਖਤਮ ਕੀਤੇ ਕਾਫੀ ਸਮਾਂ ਹੋ ਗਿਆ ਹੈ, ਅਜਿਹੇ 'ਚ ਸੀਨੀਅਰ ਸਿਟੀਜ਼ਨਾਂ ਨੂੰ ਫਿਰ ਤੋਂ ਰਿਆਇਤ ਦੇਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਸ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਪੱਤਰ ਵਿੱਚ ਪ੍ਰਧਾਨ ਮੰਤਰੀ ਨੂੰ ਬਜ਼ੁਰਗਾਂ ਨੂੰ ਮਿਲਦੀ ਰਿਆਇਤ ਮੁੜ ਬਹਾਲ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਅੱਗੇ ਕਿਹਾ ਕਿ 1600 ਕਰੋੜ ਬਚਾਉਣ ਲਈ ਬਜੁਰਗਾਂ ਦੀ ਛੋਟ ਨੂੰ ਖਤਮ ਕਰਨਾ ਗਲਤ ਹੈ। ਕੇਜਰੀਵਾਲ ਨੇ ਆਪਣੇ ਪੱਤਰ 'ਚ ਇਹ ਵੀ ਲਿਖਿਆ ਹੈ ਕਿ ਦਿੱਲੀ ਸਰਕਾਰ ਆਪਣੇ ਬਜਟ 'ਚੋਂ 50 ਕਰੋੜ ਰੁਪਏ ਬਜ਼ੁਰਗਾਂ ਨੂੰ ਤੀਰਥ ਯਾਤਰਾ 'ਤੇ ਜਾਣ ਲਈ ਖਰਚ ਕਰਦੀ ਹੈ, ਜਿਸ ਨਾਲ ਸਰਕਾਰ ਦਾ ਕੋਈ ਨੁਕਸਾਨ ਨਹੀਂ ਹੁੰਦਾ, ਇਸ ਲਈ ਕੇਂਦਰ ਸਰਕਾਰ ਨੂੰ ਵੀ ਅਜਿਹਾ ਕਰਨਾ ਚਾਹੀਦਾ ਹੈ ਅਤੇ ਸਾਰੇ ਬਜ਼ੁਰਗਾਂ ਨੂੰ ਕਿਰਾਏ ਵਿੱਚ ਛੋਟ ਦਿੱਤੀ ਜਾਵੇ।