ਮੋਰਿੰਡਾ, 1 ਅਪ੍ਰੈਲ ( ਭਟੋਆ)
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਲੋਂ ਮੋਰਿੰਡਾ ਮੰਡਲ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀਆਂ ਕਰਨ ਸਬੰਧੀ ਰਣਨੀਤੀ ਤਿਆਰ ਕੀਤੀ ਗਈ। ਮੀਟਿੰਗ ਦੌਰਾਨ ਬੋਲਦਿਆਂ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਆਮ ਲੋਕ ਪੰਜਾਬ ਵਿੱਚ ਅਮਨ-ਸ਼ਾਂਤੀ ਚਾਹੁੰਦੇ ਹਨ ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਵਿੱਚ ਨਾ-ਕਾਮਯਾਬ ਰਹੀ ਹੈ। ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨਾਲ ਲੋਕਾਂ ਨੂੰ ਕਾਫੀ ਲਾਭ ਪਹੁੰਚ ਰਿਹਾ ਹੈ। ਇਹਨਾਂ ਨੀਤੀਆਂ ਸਬੰਧੀ ਹੀ ਮੋਰਿੰਡਾ ਇਲਾਕੇ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਭਾਰਤੀ ਜਨਤਾ ਪਾਰਟੀ ਨਾਲ ਜੁੜਨ ਲਈ ਅਪੀਲ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੋਨੀਕਾ ਕੱਕੜ, ਸੁਖਬੀਰ ਸਿੰਘ ਤੰਬੜ੍ਹ, ਦਰਸ਼ਨ ਸਿੰਘ ਸ਼ਿਵਜੋਤ, ਗੁਰਕੀਰਤ ਸਿੰਘ ਸੈਣੀ, ਐਡਵੋਕੇਟ ਅਮਨਪ੍ਰੀਤ ਸਿੰਘ ਕਾਬੜਵਾਲ, ਰਾਜੇਸ਼ ਭਾਟੀਆ, ਅਲਕਾ ਸ਼ਰਮਾ, ਨੇਤਰ ਸਿੰਘ, ਗੁਰਪ੍ਰੀਤ ਸਿੰਘ, ਸ੍ਰੀ ਖੰਨਾ, ਅਮਨਦੀਪ ਕੁਮਾਰ, ਸੇਵਾਦਾਰ ਸਿੰਘ, ਗੁਰਪ੍ਰੀਤ ਕੌਰ ਚੁੱਘ, ਅਸ਼ੋਕ ਕੁਮਾਰ, ਪ੍ਰਿੰਸ ਕੌਸ਼ਿਕ, ਕਸ਼ਮੀਰ, ਸ਼ਿਵ ਕੁਮਾਰ, ਰਜਨੀਸ਼ ਕੁਮਾਰ, ਰਾਮ ਚੰਦ, ਸੰਜਨਾ ਕੱਕੜ, ਜਰਨੈਲ ਸਿੰਘ, ਰਮਨ ਕੁਮਾਰ ਗੁਪਤਾ ਆਦਿ ਮੌਜੂਦ ਸਨ।