Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਰੁਜ਼ਗਾਰ/ਕਾਰੋਬਾਰ

More News

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਜਲੰਧਰ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਵਿਰੋਧ ਦਾ ਐਲਾਨ

Updated on Tuesday, April 04, 2023 11:13 AM IST

ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364, 6635, 5994 ਸੰਘਰਸ਼ ਕਮੇਟੀ ਵੱਲੋਂ ਸੰਘਰਸ਼ ਦੀ ਰੂਪ ਰੇਖਾ ਉਲੀਕੀ 
 
ਦਲਜੀਤ ਕੌਰ 
 
ਸੰਗਰੂਰ, 4 ਅਪ੍ਰੈਲ, 2023: ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364, 6635, 5994 ਸੰਘਰਸ਼ ਕਮੇਟੀ ਵਲੋਂ ਸੰਘਰਸ਼ ਪੰਜਾਬ ਵੱਲੋਂ ਆਪਣੇ ਰੁਜ਼ਗਾਰ ਦੀ ਮੰਗ ਲਈ ਸੰਘਰਸ਼ ਕਰਨ ਦਾ ਫੈਸਲਾ ਕੀਤਾ। ਇਸ ਸੰਘਰਸ਼ ਕਮੇਟੀ ਨੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਦੀ ਅਗਵਾਈ ਹੇਠ ਮੀਟਿੰਗ ਕਰਕੇ ਈਟੀਟੀ ਦੀਆਂ ਹੁਣ ਤੱਕ ਆਈਆ ਸਾਰੀਆਂ ਭਰਤੀਆਂ 2364, 6635, 5994 ਨੂੰ ਜਲਦ ਪੂਰਾ ਕਰਵਾਉਣ ਲਈ ਵਿਚਾਰ ਚਰਚਾ ਕਰਦਿਆਂ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਗਈ।
 
ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਭ ਤੋਂ ਪਹਿਲਾਂ ਈਟੀਟੀ 2364 ਭਰਤੀ ਤੇ ਚੱਲ ਰਹੇ ਕੋਰਟ ਕੇਸ ਦੀ ਸਹੀ ਢੰਗ ਨਾਲ ਪੈਰਵੀ ਕੀਤੀ ਜਾਵੇ ਤਾਂ ਜੋ ਆਉਣ ਵਾਲੀ 29 ਅਪ੍ਰੈਲ ਤਾਰੀਖ਼ ਤੇ ਭਰਤੀ ਨੂੰ ਪਹਿਲ ਦੇ ਆਧਾਰ ਤੇ ਬਹਾਲ ਕਰਵਾਇਆ ਜਾਵੇ ਤਾਂ ਜੋ ਸਾਲ 2020 ਤੋਂ ਆਪਣੀ ਨੌਕਰੀ ਦੀ ਭਾਲ ਕਰ ਰਹੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੂੰ ਰੁਜ਼ਗਾਰ ਮਿਲ ਸਕੇ ਅਤੇ ਉਹ ਵੀ ਜਲਦ ਸਕੂਲਾਂ ਵਿਚ ਜਾ ਕੇ ਬੱਚਿਆ ਨੂੰ ਪੜ੍ਹਾ ਸਕਣ। ਈਟੀਟੀ 6635 ਭਰਤੀ ਦੀਆਂ ਰਹਿੰਦੀਆ 1200 ਦੇ ਕਰੀਬ ਸਾਰੀਆਂ ਪੋਸਟਾਂ ਨੂੰ ਜਲਦ ਦੂਜੀ ਲਿਸਟ ਜਾਰੀ ਕਰਕੇ ਭਰਿਆ ਜਾਵੇ ਕਿਉਂਕਿ ਬਹੁਤ ਸਾਰੇ ਬੇਰੁਜ਼ਗਾਰ ਅਧਿਆਪਕ ਆਪਣੀ ਸਕਰੂਟਨੀ ਕਰਵਾ ਚੁੱਕੇ ਹਨ। ਜਲਦ ਉਹਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣ ਤਾਂ ਜੋ ਵੱਧ ਤੋਂ ਵੱਧ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਮਿਲ ਸਕੇ। ਈਟੀਟੀ 5994 ਭਰਤੀ ਦਾ ਨਤੀਜਾ ਜਲਦ ਜਾਰੀ ਕੀਤੀ ਜਾਵੇ ਅਤੇ ਇਸ ਭਰਤੀ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਈਟੀਟੀ ਅਧਿਆਪਕਾਂ ਦੀਆਂ ਸਾਰੀਆਂ ਭਰਤੀਆਂ ਨੂੰ ਪਹਿਲ ਦੇ ਆਧਾਰ ਤੇ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਬੇਰੁਜ਼ਗਾਰ ਅਧਿਆਪਕਾਂ ਨੂੰ ਜਲਦ ਰੁਜ਼ਗਾਰ ਮਿਲ ਸਕੇ।
 
ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364, 6635, 5994 ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਦੇ ਮਸਲੇ ਜਲਦ ਹੱਲ ਨਹੀਂ ਕਰਦੀ ਤਾਂ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾਵੇਗਾ ਅਤੇ ਜਲੰਧਰ ਹਲਕੇ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
 
ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364, 6635, 5994 ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਗੁਰਸਿਮਰਤ ਮਾਲੇਰਕੋਟਲਾ ਨੇ ਕਿਹਾ ਕਿ ਅਸੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕਰਦੇ ਹਾਂ ਟਾੱਵਰ ਸ਼ੰਘਰਸ਼ ਵੇਲੇ ਸੁਰਿੰਦਰਪਾਲ ਗੁਰਦਾਸਪੁਰ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਉਹ ਜਲਦ ਈਟੀਟੀ 2364 ਅਧਿਆਪਕਾਂ ਦੀਆਂ ਭਰਤੀ ਨੂੰ ਆਉਣ ਵਾਲੀ 29 ਅਪ੍ਰੈਲ ਵਾਲੀ ਤਾਰੀਖ਼ ਨੂੰ ਏ.ਜੀ ਪੰਜਾਬ ਨੂੰ ਭੇਜ ਕੇ ਹਰ ਹਾਲਤ ਵਿੱਚ ਇਸ ਭਰਤੀ ਨੂੰ ਬਹਾਲ ਕਰਵਾਉਣ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ 2364, 6635, 5994 ਭਰਤੀਆਂ ਨੂੰ ਪੂਰਾ ਕਰਾਉਣ ਲਈ ਕਿਸੇ ਪ੍ਰਕਾਰ ਦੀ ਕੋਈ ਢਿੱਲ ਕਰਦੀ ਹੈ ਤਾਂ ਈਟੀਟੀ ਬੇਰੁਜ਼ਗਾਰ ਅਧਿਆਪਕ ਇਕ ਵਾਰ ਫਿਰ ਤੋਂ ਆਪਣੇ ਸੰਘਰਸ਼ ਦੇ ਮੈਦਾਨ ਵਿਚ ਆਉਣ ਲਈ ਮਜ਼ਬੂਰ ਹੋਣਗੇ ਅਤੇ ਫਿਰ ਪੰਜਾਬ ਸਰਕਾਰ ਲਈ ਉਹਨਾਂ ਦੇ ਸੰਘਰਸ਼ ਨੂੰ ਰੋਕਣਾ ਮੁਸ਼ਕਿਲ ਹੋ ਜਾਵੇਗਾ। ਇਸ ਲਈ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਉਹ ਬੇਰੁਜ਼ਗਾਰ ਅਧਿਆਪਕਾਂ ਨੂੰ ਧਰਨੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਨਾ ਕਰੇ ਅਤੇ ਜਲਦ ਸਾਡੀਆਂ ਸਾਰੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਤੋਂ ਮੰਗ ਹੈ ਕਿ ਉਹ ਈਟੀਟੀ ਦੀਆਂ ਸਾਰੀਆਂ ਭਰਤੀਆਂ ਨੂੰ ਜਲਦ ਪੂਰਾ ਕਰੇ ਤਾਂ ਜੋ ਉਹਨਾਂ ਵੱਲੋਂ ਵੋਟਾਂ ਵੇਲੇ ਬੇਰੁਜ਼ਗਾਰ ਅਧਿਆਪਕਾਂ ਨਾਲ ਕੀਤਾ ਹੋਇਆ ਵਾਅਦਾ ਜਲਦ ਪੂਰਾ ਹੋ ਸਕੇ।
 
ਇਸ ਦੌਰਾਨ ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ, ਕੁਲਵੰਤ ਸਿੰਘ, ਨਵਦੀਪ ਸਿੰਘ, ਅਮਨ ਸ਼ਰਮਾ, ਵਰੁਣ ਰਾਮਪਾਲ, ਮਨਜਿੰਦਰ ਕੌਰ, ਵਰਿੰਦਰਜੀਤ ਕੌਰ, ਸੀਮਾ ਹੋਰ ਕਈ ਅਧਿਆਪਕ ਸਾਥੀ ਸ਼ਾਮਿਲ ਸਨ।

ਵੀਡੀਓ

ਹੋਰ
Have something to say? Post your comment
ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ  ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

: ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

: RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

: RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

: ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

: ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

: ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

: ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

: ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

: ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

: ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

X