ਬਠਿੰਡਾ, 5 ਅਪ੍ਰੈਲ,ਦੇਸ਼ ਕਲਿਕ ਬਿਊਰੋ:
ਬਠਿੰਡਾ ਦੇ ਗੋਨਿਆਣਾ ਰੋਡ 'ਤੇ ਸਕੂਲ ਵੈਨ ਅਤੇ ਕੈਂਟਰ ਵਿਚਾਲੇ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਸਕੂਲ ਵੈਨ ਪਲਟ ਗਈ ਅਤੇ ਉਸ ਵਿੱਚ ਸਵਾਰ 11 ਬੱਚੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸੇ ਦਾ ਪਤਾ ਲੱਗਦਿਆਂ ਹੀ ਸਮਾਜ ਸੇਵੀ ਸੰਸਥਾ ਦੇ ਮੈਂਬਰ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਜ਼ਖ਼ਮੀ ਬੱਚਿਆਂ ਨੂੰ ਸਕੂਲ ਵੈਨ ਵਿੱਚੋਂ ਬਾਹਰ ਕੱਢਿਆ। ਜਿਸ ਤੋਂ ਬਾਅਦ ਜਖਮੀ ਬੱਚਿਆਂ ਨੂੰ ਇਲਾਜ ਲਈ ਬਠਿੰਡਾ ਅਤੇ ਗੋਨਿਆਣਾ ਮੰਡੀ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਪੁਲਸ ਦਾ ਕਹਿਣਾ ਹੈ ਕਿ ਮੌਕੇ 'ਤੇ ਪਹੁੰਚ ਕੇ ਸਬੂਤ ਇਕੱਠੇ ਕਰ ਲਏ ਗਏ ਹਨ। ਇਹ ਹਾਦਸਾ ਕਿਸ ਦੀ ਗਲਤੀ ਕਾਰਨ ਵਾਪਰਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।