ਸ਼੍ਰੀਨਗਰ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਦੇ ਬਾਂਦੀਪੋਰਾ 'ਚ ਬੁੱਧਵਾਰ ਦੇਰ ਰਾਤ ਸੁਰੱਖਿਆ ਬਲਾਂ ਨੇ ਲਸ਼ਕਰ ਦੇ ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ ਚੀਨ ਦਾ ਬਣਿਆ ਗ੍ਰੇਨੇਡ ਅਤੇ ਏਕੇ-47 ਦੇ 12 ਰੌਂਦ ਬਰਾਮਦ ਹੋਏ ਹਨ। ਜੰਮੂ-ਕਸ਼ਮੀਰ ਪੁਲਿਸ ਅਨੁਸਾਰ ਪੁਲਿਸ 26 ਏਆਰ ਅਤੇ ਤੀਜੀ ਬਟਾਲੀਅਨ ਸੀਆਰਪੀਐਫ ਨੇ ਕੈਨਾਲ ਰੋਡ ਅਲੋਸਾ ਨੇੜੇ ਨਾਕਾ ਲਗਾਇਆ ਹੋਇਆ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਰਾਮਬਨ ਜ਼ਿਲ੍ਹੇ ਵਿੱਚ ਇੱਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਗਿਆ ਹੈ।