ਨਵੀਂ ਦਿੱਲੀ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ:
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਬਕਾਰੀ ਨੀਤੀ ਘਪਲੇ ਮਾਮਲੇ 'ਚ ਜ਼ਮਾਨਤ ਲਈ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਸੀਬੀਆਈ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਵੀਰਵਾਰ ਨੂੰ ਹਾਈਕੋਰਟ 'ਚ ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਦੀ ਅਗਵਾਈ 'ਚ ਸੁਣਵਾਈ ਹੋਵੇਗੀ। ਇੱਥੋਂ ਦੀ ਇੱਕ ਹੇਠਲੀ ਅਦਾਲਤ ਨੇ 31 ਮਾਰਚ ਨੂੰ ‘ਆਪ’ ਆਗੂ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।ਦੂਜੇ ਪਾਸੇ ਸਿਸੋਦੀਆ ਨੇ ਭਿ੍ਸ਼ਟਾਚਾਰ ਦੇ ਇਲਜ਼ਾਮ ਲਗਾਉਂਣ ‘ਤੇ ਭਾਜਪਾ ਦੇ 6 ਨੇਤਾਵਾਂ 'ਤੇ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਹੇਠਲੀ ਅਦਾਲਤ ਨੇ ਭਾਜਪਾ ਆਗੂਆਂ ਨੂੰ ਮੁਲਜ਼ਮ ਵਜੋਂ ਪੇਸ਼ ਹੋਣ ਦਾ ਹੁਕਮ ਦਿੱਤਾ ਸੀ, ਜਿਸ ਖ਼ਿਲਾਫ਼ ਉਨ੍ਹਾਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।